< ਜ਼ਬੂਰ 56 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ। ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ। ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
Bodi mi usmiljen, oh Bog, kajti človek me hoče požreti, borben je, dnevno me zatira.
2 ੨ ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ, ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।
Moji sovražniki me hočejo vsak dan požreti, kajti mnogo jih je, ki se borijo zoper mene, oh ti Najvišji.
3 ੩ ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
Kadar sem prestrašen, bom zaupal vate.
4 ੪ ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
V Bogu bom hvalil njegovo besedo, v Boga sem položil svoje trdno upanje; ne bom se bal, kaj mi more storiti meso.
5 ੫ ਓਹ ਸਾਰਾ ਦਿਨ ਮੇਰੀਆਂ ਗੱਲਾਂ ਨੂੰ ਪਲਟਾਉਂਦੇ ਰਹਿੰਦੇ ਹਨ, ਉਨ੍ਹਾਂ ਦੀਆਂ ਸਾਰੀਆਂ ਸੋਚਾਂ ਮੇਰਾ ਬੁਰਾ ਕਰਨ ਦੀਆਂ ਹਨ।
Vsak dan pačijo moje besede. Vse njihove misli so zoper mene za zlo.
6 ੬ ਓਹ ਸਾਰੇ ਇਕੱਠੇ ਹੋ ਕੇ ਲੁੱਕ ਜਾਂਦੇ ਹਨ, ਓਹ ਮੇਰੇ ਕਦਮਾਂ ਦੀ ਖੋਜ ਕਰਦੇ ਹਨ, ਜਿਵੇਂ ਓਹ ਮੇਰੀ ਜਾਨ ਲਈ ਆਕੜਦੇ ਸਨ।
Zbirajo se skupaj, skrivajo se, gledajo moje korake, ko čakajo na mojo dušo.
7 ੭ ਭਲਾ, ਓਹ ਬਦਕਾਰੀ ਨਾਲ ਬਚ ਨਿੱਕਲਣਗੇ? ਹੇ ਪਰਮੇਸ਼ੁਰ, ਕ੍ਰੋਧ ਨਾਲ ਉਨ੍ਹਾਂ ਲੋਕਾਂ ਨੂੰ ਹੇਠਾਂ ਲਾਹ ਦੇ!
Ali bodo pobegnili s krivičnostjo? V svoji jezi potri ljudstva, oh Bog.
8 ੮ ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
Ti pripoveduješ o mojih tavanjih. Moje solze si polagaš v svoj meh. Mar niso v tvoji knjigi?
9 ੯ ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ।
Ko kličem k tebi, potem se bodo moji sovražniki obrnili proč. To vem, kajti Bog je zame.
10 ੧੦ ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।
V Bogu bom hvalil njegovo besedo. V Gospodu bom hvalil njegovo besedo.
11 ੧੧ ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ?
V Boga sem položil svoje trdno upanje; ne bom se bal, kaj mi lahko stori človek.
12 ੧੨ ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,
Tvoje zaobljube so nad menoj, oh Bog, povrnil ti bom hvalnice.
13 ੧੩ ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?
Kajti mojo dušo si osvobodil pred smrtjo. Mar mojih stopal ne boš osvobodil pred padcem, da lahko hodim pred Bogom v svetlobi živih?