< ਜ਼ਬੂਰ 58 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
大衛的金詩,交與伶長。調用休要毀壞。 世人哪,你們默然不語,真合公義嗎? 施行審判,豈按正直嗎?
2 ੨ ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?
不然!你們是心中作惡; 你們在地上秤出你們手所行的強暴。
3 ੩ ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।
惡人一出母胎就與上帝疏遠, 一離母腹便走錯路,說謊話。
4 ੪ ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,
他們的毒氣好像蛇的毒氣; 他們好像塞耳的聾虺,
5 ੫ ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
不聽行法術的聲音, 雖用極靈的咒語也是不聽。
6 ੬ ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।
上帝啊,求你敲碎他們口中的牙! 耶和華啊,求你敲掉少壯獅子的大牙!
7 ੭ ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!
願他們消滅,如急流的水一般; 他們瞅準射箭的時候,願箭頭彷彿砍斷。
8 ੮ ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
願他們像蝸牛消化過去, 又像婦人墜落未見天日的胎。
9 ੯ ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
你們用荊棘燒火,鍋還未熱, 他要用旋風把青的和燒着的一齊颳去。
10 ੧੦ ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
義人見仇敵遭報就歡喜, 要在惡人的血中洗腳。
11 ੧੧ ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!
因此,人必說:義人誠然有善報; 在地上果有施行判斷的上帝!