< ਜ਼ਬੂਰ 58 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਬਲਵਾਨ ਸ਼ਾਸਕੋ, ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
in finem ne disperdas David in tituli inscriptione si vere utique iustitiam loquimini recta iudicate filii hominum
2 ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?
etenim in corde iniquitates operamini in terra iniustitiam manus vestrae concinnant
3 ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।
alienati sunt peccatores a vulva erraverunt ab utero locuti sunt falsa
4 ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,
furor illis secundum similitudinem serpentis sicut aspidis surdae et obturantis aures suas
5 ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
quae non exaudiet vocem incantantium et venefici incantantis sapienter
6 ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।
Deus conteret dentes eorum in ore ipsorum molas leonum confringet Dominus
7 ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!
ad nihilum devenient tamquam aqua decurrens intendit arcum suum donec infirmentur
8 ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
sicut cera quae fluit auferentur supercecidit ignis et non viderunt solem
9 ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
priusquam intellegerent spinae vestrae ramnum sicut viventes sicut in ira absorbet vos
10 ੧੦ ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
laetabitur iustus cum viderit vindictam manus suas lavabit in sanguine peccatoris
11 ੧੧ ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!
et dicet homo si utique est fructus iusto utique est Deus iudicans eos in terra

< ਜ਼ਬੂਰ 58 >