< ਜ਼ਬੂਰ 59 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ। ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉਚਿਆਈ ਤੇ ਰੱਖ!
Zborovođi. Po napjevu “Ne pogubi!” Davidov. Miktam. Kad je Šaul opkolio kuću da ubije Davida. Izbavi me od dušmana, Bože moj, zaštiti me od mojih protivnika!
2 ੨ ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ!
Izbavi me od bezakonika, od krvoloka spasi me!
3 ੩ ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
Jer evo: dušu moju vrebaju, na me ustadoše silnici. Nema na meni krivnje, o Jahve, ni grijeha:
4 ੪ ਮੇਰੀ ਬਦੀ ਤੋਂ ਬਿਨ੍ਹਾਂ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ!
bez moje krivnje na me nasrću. Probudi se! Dođi mi u pomoć i pogledaj,
5 ੫ ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
Jahve, Bože nad Vojskama, Bože Izraelov! Preni se, kazni sve pogane, podlacima nemoj se smilovati!
6 ੬ ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
Uvečer se vraćaju, reže poput pasa i trče po gradu.
7 ੭ ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
Gle, kako bljuju ustima; kletve su im na usnama i govore: “Tko nas čuje?”
8 ੮ ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
No, ti im se smiješ, o Jahve, i rugaš se poganima svima.
9 ੯ ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
Jakosti moja, gledat ću na te, jer ti si, Bože, zaštita moja, Bog moj, milosrđe moje.
10 ੧੦ ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
Bog neka mi pohiti u susret, nek' me razveseli nad dušmanima mojim!
11 ੧੧ ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
Pobij ih, Bože, da mi narod ne zavode, zbuni i obori ih jakošću svojom, štite naš, Gospodine.
12 ੧੨ ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
Grijeh je svaka riječ usta njihovih: nek se uhvate u svoju oholost, u kletve i laži što ih govore!
13 ੧੩ ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।
Istrijebi ih u gnjevu, istrijebi da nestanu, nek' se zna da Bog vlada u Jakovu i do nakraj zemlje!
14 ੧੪ ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
Uvečer se vraćaju, reže poput pasa i trče po gradu.
15 ੧੫ ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
Nek' lutaju okolo tražeći hranu; i kad se nasite, neka zavijaju.
16 ੧੬ ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
A ja ću opjevati silu tvoju i klicat ću jutrom milosrđu tvome, jer mi ti postade utočište i sklonište u dan nevolje.
17 ੧੭ ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
Jakosti moja, tebi ću pjevati, jer ti si, Bože, zaštita moja, Bog moj, milosrđe moje.