< ਜ਼ਬੂਰ 6 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।
לַמְנַצֵּחַ בִּנְגִינוֹת עַֽל־הַשְּׁמִינִית מִזְמוֹר לְדָוִֽד׃ יְֽהוָה אַל־בְּאַפְּךָ תוֹכִיחֵנִי וְֽאַל־בַּחֲמָתְךָ תְיַסְּרֵֽנִי׃
2 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।
חָנֵּנִי יְהוָה כִּי אֻמְלַל אָנִי רְפָאֵנִי יְהוָה כִּי נִבְהֲלוּ עֲצָמֽ͏ָי׃
3 ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?
וְנַפְשִׁי נִבְהֲלָה מְאֹד ואת וְאַתָּה יְהוָה עַד־מָתָֽי׃
4 ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,
שׁוּבָה יְהוָה חַלְּצָה נַפְשִׁי הוֹשִׁיעֵנִי לְמַעַן חַסְדֶּֽךָ׃
5 ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ? (Sheol h7585)
כִּי אֵין בַּמָּוֶת זִכְרֶךָ בִּשְׁאוֹל מִי יֽוֹדֶה־לָּֽךְ׃ (Sheol h7585)
6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
יָגַעְתִּי ׀ בְּֽאַנְחָתִי אַשְׂחֶה בְכָל־לַיְלָה מִטָּתִי בְּדִמְעָתִי עַרְשִׂי אַמְסֶֽה׃
7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
עָֽשְׁשָׁה מִכַּעַס עֵינִי עָֽתְקָה בְּכָל־צוֹרְרָֽי׃
8 ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
סוּרוּ מִמֶּנִּי כָּל־פֹּעֲלֵי אָוֶן כִּֽי־שָׁמַע יְהוָה קוֹל בִּכְיִֽי׃
9 ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
שָׁמַע יְהוָה תְּחִנָּתִי יְהוָה תְּֽפִלָּתִי יִקָּֽח׃
10 ੧੦ ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।
יֵבֹשׁוּ ׀ וְיִבָּהֲלוּ מְאֹד כָּל־אֹיְבָי יָשֻׁבוּ יֵבֹשׁוּ רָֽגַע׃

< ਜ਼ਬੂਰ 6 >