< ਜ਼ਬੂਰ 6 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।
Господе! Немој ме покарати у јарости својој, нити ме у гневу свом наказити.
2 ੨ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।
Смилуј се на ме, Господе, јер сам изнемогао; исцели ме, јер су кости моје устрептале,
3 ੩ ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?
И душа се моја врло уздрхтала. А Ти, Господе, докле ћеш.
4 ੪ ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,
Обрати се, Господе, избави душу моју, помози ми ради милости своје.
5 ੫ ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ? (Sheol )
Јер мртви не спомињу Тебе; у гробу ко ће Те славити? (Sheol )
6 ੬ ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
Изнемогох уздишући; сваку ноћ квасим одар свој, сузама својим натапам постељу своју.
7 ੭ ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
Усахну од жалости око моје, постара се од множине непријатеља мојих.
8 ੮ ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
Идите од мене сви који чините безакоње, јер Господ чу плач мој.
9 ੯ ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
Чу Господ молбу моју, Господ молитву моју прими.
10 ੧੦ ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।
Нек се постиде и препадну сви непријатељи моји, нека се поврате и постиде одмах.