< ਜ਼ਬੂਰ 60 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ। ਜਦੋਂ ਉਹ ਅਰਮ ਨਹਰੈਮ ਅਤੇ ਅਰਮ ਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ। ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!
For the chief musician; set to Shushan Eduth. A michtam of David, for teaching. When he fought with Aram Naharaim and with Aram Zobah, and Joab returned and killed twelve thousand Edomites in the Valley of Salt. God, you have cast us off; you have broken through our defenses; you have been angry; restore us again.
2 ੨ ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!
You have made the land tremble; you have torn it apart; heal its fissures, for it is shaking.
3 ੩ ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
You have made your people see difficult things; you have made us drink the wine of staggering.
4 ੪ ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
For those who honor you, you have set up a banner to be displayed against those who carry the bow. (Selah)
5 ੫ ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
So that those you love may be rescued, rescue us with your right hand and answer me.
6 ੬ ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
God has spoken in his holiness, “I will rejoice; I will divide Shechem and apportion out the Valley of Succoth.
7 ੭ ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
Gilead is mine, and Manasseh is mine; Ephraim also is my helmet; Judah is my scepter.
8 ੮ ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!
Moab is my washbasin; over Edom I will throw my shoe; I will shout in triumph because of Philistia.”
9 ੯ ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
Who will bring me into the strong city? Who will lead me to Edom?
10 ੧੦ ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
But you, God, have you not rejected us? You do not go into battle with our army.
11 ੧੧ ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
Give us help against the enemy, for man's help is futile.
12 ੧੨ ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!
We will triumph with God's help; he will trample down our enemies.