< ਜ਼ਬੂਰ 61 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!
大卫的诗,交与伶长。用丝弦的乐器。 神啊,求你听我的呼求, 侧耳听我的祷告!
2 ੨ ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
我心里发昏的时候, 我要从地极求告你。 求你领我到那比我更高的磐石!
3 ੩ ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
因为你作过我的避难所, 作过我的坚固台,脱离仇敌。
4 ੪ ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
我要永远住在你的帐幕里! 我要投靠在你翅膀下的隐密处! (细拉)
5 ੫ ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।
神啊,你原是听了我所许的愿; 你将产业赐给敬畏你名的人。
6 ੬ ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
你要加添王的寿数; 他的年岁必存到世世。
7 ੭ ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।
他必永远坐在 神面前; 愿你预备慈爱和诚实保佑他!
8 ੮ ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।
这样,我要歌颂你的名,直到永远, 好天天还我所许的愿。