< ਜ਼ਬੂਰ 62 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਯਦੂਥੂਨ ਦੀ ਰਾਗ ਉੱਤੇ। ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।
大卫的诗,照耶杜顿的作法,交与伶长。 我的心默默无声,专等候 神; 我的救恩是从他而来。
2 ੨ ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।
惟独他是我的磐石,我的拯救; 他是我的高台,我必不很动摇。
3 ੩ ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੁੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈ?
你们大家攻击一人,把他毁坏, 如同毁坏歪斜的墙、将倒的壁,要到几时呢?
4 ੪ ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।
他们彼此商议,专要从他的尊位上把他推下; 他们喜爱谎话,口虽祝福,心却咒诅。 (细拉)
5 ੫ ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
我的心哪,你当默默无声,专等候 神, 因为我的盼望是从他而来。
6 ੬ ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
惟独他是我的磐石,我的拯救; 他是我的高台,我必不动摇。
7 ੭ ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।
我的拯救、我的荣耀都在乎 神; 我力量的磐石、我的避难所都在乎 神。
8 ੮ ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
你们众民当时时倚靠他, 在他面前倾心吐意; 神是我们的避难所。 (细拉)
9 ੯ ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
下流人真是虚空; 上流人也是虚假; 放在天平里就必浮起; 他们一共比空气还轻。
10 ੧੦ ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
不要仗势欺人, 也不要因抢夺而骄傲; 若财宝加增,不要放在心上。
11 ੧੧ ਪਰਮੇਸ਼ੁਰ ਇੱਕੋ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ, ਕਿ ਸਮਰੱਥਾ ਪਰਮੇਸ਼ੁਰ ਦੀ ਹੈ।
神说了一次、两次,我都听见: 就是能力都属乎 神。
12 ੧੨ ਹੇ ਪ੍ਰਭੂ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ।
主啊,慈爱也是属乎你, 因为你照着各人所行的报应他。