< ਜ਼ਬੂਰ 63 >
1 ੧ ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
psalmus David cum esset in deserto Iudaeae Deus Deus meus ad te de luce vigilo sitivit in te anima mea quam multipliciter tibi caro mea
2 ੨ ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
in terra deserta et invia et inaquosa sic in sancto apparui tibi ut viderem virtutem tuam et gloriam tuam
3 ੩ ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
quoniam melior est misericordia tua super vitas labia mea laudabunt te
4 ੪ ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
sic benedicam te in vita mea in nomine tuo levabo manus meas
5 ੫ ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
sicut adipe et pinguidine repleatur anima mea et labia exultationis laudabit os meum
6 ੬ ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
si memor fui tui super stratum meum in matutinis meditabar in te
7 ੭ ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
quia fuisti adiutor meus et in velamento alarum tuarum exultabo
8 ੮ ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
adhesit anima mea post te me suscepit dextera tua
9 ੯ ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।
ipsi vero in vanum quaesierunt animam meam introibunt in inferiora terrae
10 ੧੦ ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
tradentur in manus gladii partes vulpium erunt
11 ੧੧ ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।
rex vero laetabitur in Deo laudabitur omnis qui iurat in eo quia obstructum est os loquentium iniqua