< ਜ਼ਬੂਰ 64 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
למנצח מזמור לדוד ב שמע-אלהים קולי בשיחי מפחד אויב תצר חיי
2 ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
תסתירני מסוד מרעים מרגשת פעלי און
3 ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
אשר שננו כחרב לשונם דרכו חצם דבר מר
4 ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
לירת במסתרים תם פתאם ירהו ולא ייראו
5 ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?
יחזקו-למו דבר רע-- יספרו לטמון מוקשים אמרו מי יראה-למו
6 ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
יחפשו עולת-- תמנו חפש מחפש וקרב איש ולב עמק
7 ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
וירם אלהים חץ פתאום--היו מכותם
8 ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
ויכשילוהו עלימו לשונם יתנדדו כל-ראה בם
9 ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
וייראו כל-אדם ויגידו פעל אלהים ומעשהו השכילו
10 ੧੦ ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।
ישמח צדיק ביהוה וחסה בו ויתהללו כל-ישרי-לב

< ਜ਼ਬੂਰ 64 >