< ਜ਼ਬੂਰ 64 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
Чуј, Боже, глас мој у јаду мом; од страшног непријатеља сачувај живот мој.
2 ੨ ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
Сакриј ме од гомиле безаконика, од чете злочинаца,
3 ੩ ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
Који наоштрише језик свој као мач, стрељају речима, које задају ране,
4 ੪ ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
Да би из потаје убили правога. Изненада ударају на њ и не боје се;
5 ੫ ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?
Утврђују себе у злим намерама, договарају се како ће замке сакрити, веле: Ко ће их видети?
6 ੬ ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
Измишљају злочинства и говоре: Свршено је! Шта ће се радити, смишљено је! А шта је унутра и срце у човека дубоко је.
7 ੭ ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
Али ће их Бог поразити; удариће их стрела изненада.
8 ੮ ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
Обориће један другог језиком својим. Ко их год види, бежаће од њих.
9 ੯ ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
Сви ће се људи бојати и казиваће чудо Божије, и познаће у томе дело Његово.
10 ੧੦ ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।
А праведник ће се веселити о Господу и уздаће се у Њега, и хвалиће се сви који су правог срца.