< ਜ਼ਬੂਰ 65 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਗੀਤ। ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ।
Dem Sangmeister. Ein Psalm von David. Ein Lied. Dir, Gott, ist die Stille ein Lob auf Zion, und Dir bezahlt man Gelübde.
2 ੨ ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ।
Du hörst das Gebet, zu Dir kommt alles Fleisch.
3 ੩ ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ।
Uns überwältigten die Worte der Missetaten, doch sühnest Du unsere Übertretungen.
4 ੪ ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
Selig der, den Du erwählst und lässest nahen, zu wohnen in Deinen Vorhöfen; lasse satt uns werden des Guten Deines Hauses, des Heiligen Deines Tempels.
5 ੫ ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
Wunderbares in Gerechtigkeit antwortest Du uns, Gott unseres Heils, auf Den vertrauen alle Enden der Erde, und das Meer der Fernen.
6 ੬ ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ।
Der Berge festigt in Seiner Kraft und Sich mit Macht umgürtet.
7 ੭ ਤੂੰ ਸਮੁੰਦਰਾਂ ਦੇ ਰੌਲ਼ੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲ਼ੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮਾ ਦਿੰਦਾ ਹੈਂ,
Der beruhigt das Tosen der Meere, das Tosen ihrer Wogen und das Getümmel der Volksstämme;
8 ੮ ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।
Und vor Deinen Zeichen fürchten sich, die wohnen an den Enden; die Ausgänge des Morgens und des Abends lässest Du lobpreisen.
9 ੯ ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।
Du suchst heim die Erde und erfreust sie; Du hast sie sehr bereichert; das Bächlein Gottes ist voll Wassers; Du bereitest ihr Korn, denn so hast Du sie bereitet.
10 ੧੦ ਤੂੰ ਉਹ ਦੇ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ।
Du netzst ihre Furchen, senkst ihre Schollen, läßt mit Regengüssen sie zerfließen, und segnest ihre Sprossen.
11 ੧੧ ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ।
Du krönst das Jahr mit Deiner Güte, Deine Fußstapfen triefen mit Fettigkeit.
12 ੧੨ ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ।
Der Wüste Auen triefen, und mit Frohlocken gürten sich die Hügel.
13 ੧੩ ਜੂਹਾਂ ਇੱਜੜ ਨਾਲ ਕੱਜੀਆਂ ਗਈਆਂ, ਦੂਣਾ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਅਤੇ ਗਾਉਂਦੀਆਂ ਹਨ।
Die Fluren kleiden sich mit Schafen, und die Talgründe hüllen sich in Korn; sie jubeln, ja, sie singen.