< ਜ਼ਬੂਰ 67 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
Dziesma dziedātāju vadonim, dziedama uz koklēm. Lai Dievs par mums apžēlojās un mūs svētī, lai Viņš apgaismo Savu vaigu pār mums! (Sela)
2 ੨ ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
Ka virs zemes Tavs ceļš top zināms, starp visiem pagāniem Tava pestīšana.
3 ੩ ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
Tev, Dievs, pateicās ļaudis, Tev pateicās visi ļaudis.
4 ੪ ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
Tautas priecājās un gavilē, ka Tu ar taisnību tiesā ļaudis un vadi tautas zemes virsū.
5 ੫ ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
Tev, Dievs, pateicās ļaudis, Tev pateicās visi ļaudis.
6 ੬ ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
Zeme izdod savus augļus; Dievs, mūsu Dievs, svētī mūs!
7 ੭ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
Svēti mūs, Dievs, un visi zemes gali lai Viņu bīstas!