< ਜ਼ਬੂਰ 69 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ। ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ!
Dem Musikmeister, nach “Lilien”. Von David. Hilf mir, o Gott, denn das Wasser geht mir bis an die Seele!
2 ਮੈਂ ਡਾਢੇ ਚਿੱਕੜ ਵਿੱਚ ਧੱਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ, ਮੈਂ ਡੂੰਘੇ ਪਾਣੀ ਵਿੱਚ ਪੈ ਗਿਆ, ਜਿੱਥੇ ਹੜ੍ਹ ਮੇਰੇ ਉੱਤੋਂ ਦੀ ਲੰਘਦਾ ਜਾਂਦਾ ਹੈ।
Ich versinke im tiefen Schlamme, wo kein Grund ist; in Wassertiefen bin ich geraten, und die Flut hat mich überströmt.
3 ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ-ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ!
Ich habe mich müde geschrieen, meine Kehle ist ausgedörrt; meine Augen verschmachten vom Harren auf meinen Gott.
4 ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ।
Derer, die mich ohne Ursach hassen, sind mehr, als der Haare auf meinem Haupte; zahlreicher als meine Gebeine sind, die mich grundlos befeinden. Was ich nicht geraubt habe, soll ich erstatten.
5 ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਅਪਰਾਧ ਤੈਥੋਂ ਲੁਕੇ ਹੋਏ ਨਹੀਂ।
Gott, du kennst meine Thorheit, und meine Verschuldungen sind dir nicht verborgen.
6 ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।
Laß in mir nicht zu Schanden werden, die auf dich harren, o Herr, Jahwe der Heerscharen; laß in mir nicht beschämt werden, die dich suchen, Gott Israels!
7 ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
Denn um deinetwillen trage ich Schmach, bedeckt Schande mein Angesicht.
8 ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,
Ich bin meinen Brüdern fremd geworden und unbekannt den Söhnen meiner Mutter.
9 ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।
Denn der Eifer um dein Haus hat mich gefressen, und die Schmähungen derer, die dich schmähen, sind auf mich gefallen.
10 ੧੦ ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!
Ich kasteite durch Fasten meine Seele, und das ward mir zur Schmach.
11 ੧੧ ਜਦ ਮੈਂ ਤੱਪੜ ਆਪਣਾ ਬਿਸਤਰ ਬਣਾਇਆ, ਤਾਂ ਮੈਂ ਉਨ੍ਹਾਂ ਦੀ ਕਹਾਉਤ ਬਣਿਆ।
Ich machte ein härenes Gewand zu meinem Kleid und ward ihnen zum Gespött.
12 ੧੨ ਸ਼ਹਿਰ ਦੇ ਫਾਟਕ ਵਿੱਚ ਬੈਠਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ।
Es reden über mich, die im Thore sitzen, und das Saitenspiel der Würzweinzecher.
13 ੧੩ ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ।
Ich aber bete zu dir, Jahwe, zur wohlgefälligen Zeit; o Gott, nach deiner großen Gnade erhöre mich mit deiner treuen Hilfe!
14 ੧੪ ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ!
Errette mich aus dem Schlamme, daß ich nicht versinke; laß mich errettet werden von denen, die mich hassen, und aus Wassertiefen!
15 ੧੫ ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!
Laß die Wasserflut mich nicht überströmen und die Tiefe mich nicht verschlingen, noch den Brunnen seinen Mund über mir schließen.
16 ੧੬ ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
Erhöre mich, Jahwe, denn deine Gnade ist köstlich; wende dich zu mir nach deiner großen Barmherzigkeit.
17 ੧੭ ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇ।
Und verbirg dein Antlitz nicht vor deinem Knechte; denn mir ist angst: eilend erhöre mich!
18 ੧੮ ਮੇਰੇ ਨੇੜੇ ਆ ਅਤੇ ਮੈਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਛੁਟਕਾਰਾ ਦੇ!
Nahe dich meiner Seele, erlöse sie; um meiner Feinde willen befreie mich!
19 ੧੯ ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ।
Du kennst meine Schmach und Schande und Beschimpfung; alle meine Dränger sind dir bewußt.
20 ੨੦ ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ।
Die Schmach bricht mir das Herz, so daß ich verzweifle; ich wartete auf Mitleid, aber da war keines, und auf Tröster, aber ich fand sie nicht.
21 ੨੧ ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ।
Sie gaben mir Galle zur Speise, und als mich dürstete, tränkten sie mich mit Essig.
22 ੨੨ ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!
Möge ihr Tisch vor ihnen zur Schlinge und den Sicheren zum Fallstricke werden.
23 ੨੩ ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਜੋ ਉਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ!
Mögen ihre Augen sich verfinstern, daß sie nicht sehen, und ihre Hüften laß beständig wanken.
24 ੨੪ ਆਪਣਾ ਰੋਹ ਉਨ੍ਹਾਂ ਉੱਤੇ ਢਾਲ਼ ਦੇ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ!
Gieße deinen Grimm über sie aus, und die Glut deines Zorns erreiche sie.
25 ੨੫ ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,
Möge ihr Lager wüste werden, und kein Bewohner in ihren Zelten sein.
26 ੨੬ ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ!
Denn, den du selbst geschlagen hast, verfolgen sie und erzählen von dem Schmerze deiner Verwundeten.
27 ੨੭ ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!
Füge Verschuldung zu ihrer Verschuldung und laß sie nicht zu Gerechtigkeit vor dir gelangen.
28 ੨੮ ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।
Sie müssen ausgelöscht werden aus dem Buche der Lebendigen und dürfen nicht aufgeschrieben werden mit den Frommen.
29 ੨੯ ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ।
Ich aber bin elend und voller Schmerzen; deine Hilfe, o Gott, wird mich erhöhen.
30 ੩੦ ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,
Ich will den Namen Gottes durch Lieder preisen und ihn verherrlichen mit Lobgesang.
31 ੩੧ ਅਤੇ ਇਹ ਯਹੋਵਾਹ ਨੂੰ ਬਲ਼ਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਵਾਲੇ ਵੱਛੇ ਨਾਲੋਂ ਬਹੁਤਾ ਭਾਵੇਗਾ।
Das wird Jahwe besser gefallen als ein Stier, ein Farre mit Hörnern und Klauen.
32 ੩੨ ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ!
Die Gebeugten sehen's, freuen sich; die ihr Gott sucht, euer Herz lebe auf!
33 ੩੩ ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।
Denn Jahwe hört auf die Armen und verachtet seine Gefangenen nicht.
34 ੩੪ ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!
Himmel und Erde müssen ihn preisen, das Meer und alles, was sich darin tummelt.
35 ੩੫ ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,
Denn Gott wird Zion helfen und die Städte Judas aufbauen, und man wird sich daselbst niederlassen und sie in Besitz nehmen.
36 ੩੬ ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਿਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ।
Und die Nachkommen seiner Knechte werden sie zum Erbe erhalten, und die seinen Namen lieben, werden darin wohnen.

< ਜ਼ਬੂਰ 69 >