< ਜ਼ਬੂਰ 7 >

1 ਦਾਊਦ ਦਾ ਸ਼ੀਗਾਯੋਨ ਨਾਮਕ ਭਜਨ ਜੋ ਉਸ ਨੇ ਬਿਨਯਾਮੀਨ ਕੂਸ਼ ਦੀਆਂ ਗੱਲਾਂ ਦੇ ਕਾਰਨ ਯਹੋਵਾਹ ਦੇ ਸਾਹਮਣੇ ਗਾਇਆ ਸੀ। ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,
שִׁגָּיֹ֗ון לְדָ֫וִ֥ד אֲשֶׁר־שָׁ֥ר לַיהוָ֑ה עַל־דִּבְרֵי־כ֝֗וּשׁ בֶּן־יְמִינִֽי׃ יְהוָ֣ה אֱ֭לֹהַי בְּךָ֣ חָסִ֑יתִי הֹושִׁיעֵ֥נִי מִכָּל־רֹ֝דְפַ֗י וְהַצִּילֵֽנִי׃
2 ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।
פֶּן־יִטְרֹ֣ף כְּאַרְיֵ֣ה נַפְשִׁ֑י פֹּ֝רֵ֗ק וְאֵ֣ין מַצִּֽיל׃
3 ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
יְהוָ֣ה אֱ֭לֹהַי אִם־עָשִׂ֣יתִי זֹ֑את אִֽם־יֶשׁ־עָ֥וֶל בְּכַפָּֽי׃
4 ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
אִם־גָּ֭מַלְתִּי שֹֽׁולְמִ֥י רָ֑ע וָאֲחַלְּצָ֖ה צֹורְרִ֣י רֵיקָֽם׃
5 ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।
יִֽרַדֹּ֥ף אֹויֵ֨ב ׀ נַפְשִׁ֡י וְיַשֵּׂ֗ג וְיִרְמֹ֣ס לָאָ֣רֶץ חַיָּ֑י וּכְבֹודִ֓י ׀ לֶעָפָ֖ר יַשְׁכֵּ֣ן סֶֽלָה׃
6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ।
ק֘וּמָ֤ה יְהוָ֨ה ׀ בְּאַפֶּ֗ךָ הִ֭נָּשֵׂא בְּעַבְרֹ֣ות צֹורְרָ֑י וְע֥וּרָה אֵ֝לַ֗י מִשְׁפָּ֥ט צִוִּֽיתָ׃
7 ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ।
וַעֲדַ֣ת לְ֭אֻמִּים תְּסֹובְבֶ֑ךָּ וְ֝עָלֶ֗יהָ לַמָּרֹ֥ום שֽׁוּבָה׃
8 ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
יְהוָה֮ יָדִ֪ין עַ֫מִּ֥ים שָׁפְטֵ֥נִי יְהוָ֑ה כְּצִדְקִ֖י וּכְתֻמִּ֣י עָלָֽי׃
9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
יִגְמָר־נָ֬א רַ֨ע ׀ רְשָׁעִים֮ וּתְכֹונֵ֪ן צַ֫דִּ֥יק וּבֹחֵ֣ן לִ֭בֹּ֗ות וּכְלָיֹ֗ות אֱלֹהִ֥ים צַדּֽ͏ִיק׃
10 ੧੦ ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।
מָֽגִנִּ֥י עַל־אֱלֹהִ֑ים מֹ֝ושִׁ֗יעַ יִשְׁרֵי־לֵֽב׃
11 ੧੧ ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।
אֱ֭לֹהִים שֹׁופֵ֣ט צַדִּ֑יק וְ֝אֵ֗ל זֹעֵ֥ם בְּכָל־יֹֽום׃
12 ੧੨ ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
אִם־לֹ֣א יָ֭שׁוּב חַרְבֹּ֣ו יִלְטֹ֑ושׁ קַשְׁתֹּ֥ו דָ֝רַ֗ךְ וַֽיְכֹונְנֶֽהָ׃
13 ੧੩ ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
וְ֭לֹו הֵכִ֣ין כְּלֵי־מָ֑וֶת חִ֝צָּ֗יו לְֽדֹלְקִ֥ים יִפְעָֽל׃
14 ੧੪ ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
הִנֵּ֥ה יְחַבֶּל־אָ֑וֶן וְהָרָ֥ה עָ֝מָ֗ל וְיָ֣לַד שָֽׁקֶר׃
15 ੧੫ ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।
בֹּ֣ור כָּ֭רָֽה וַֽיַּחְפְּרֵ֑הוּ וַ֝יִּפֹּ֗ל בְּשַׁ֣חַת יִפְעָֽל׃
16 ੧੬ ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ।
יָשׁ֣וּב עֲמָלֹ֣ו בְרֹאשֹׁ֑ו וְעַ֥ל קָ֝דְקֳדֹ֗ו חֲמָסֹ֥ו יֵרֵֽד׃
17 ੧੭ ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।
אֹודֶ֣ה יְהוָ֣ה כְּצִדְקֹ֑ו וַ֝אֲזַמְּרָ֗ה שֵֽׁם־יְהוָ֥ה עֶלְיֹֽון׃

< ਜ਼ਬੂਰ 7 >