< ਜ਼ਬੂਰ 7 >
1 ੧ ਦਾਊਦ ਦਾ ਸ਼ੀਗਾਯੋਨ ਨਾਮਕ ਭਜਨ ਜੋ ਉਸ ਨੇ ਬਿਨਯਾਮੀਨ ਕੂਸ਼ ਦੀਆਂ ਗੱਲਾਂ ਦੇ ਕਾਰਨ ਯਹੋਵਾਹ ਦੇ ਸਾਹਮਣੇ ਗਾਇਆ ਸੀ। ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ,
Псалом Давиду, егоже воспет Господеви о словесех Хусиевых, сына Иемениина. Господи Боже мой, на Тя уповах, спаси мя от всех гонящих мя и избави мя:
2 ੨ ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।
да не когда похитит яко лев душу мою, не сущу избавляющу, ниже спасающу.
3 ੩ ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,
Господи Боже мой, аще сотворих сие, аще есть неправда в руку моею,
4 ੪ ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
аще воздах воздающым ми зла, да отпаду убо от враг моих тощь:
5 ੫ ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ।
да поженет убо враг душу мою, и да постигнет, и поперет в землю живот мой, и славу мою в персть вселит.
6 ੬ ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ।
Воскресени, Господи, гневом Твоим, вознесися в концах враг Твоих, и востани, Господи Боже мой, повелением, имже заповедал еси,
7 ੭ ਉੱਮਤਾਂ ਦੀ ਮੰਡਲੀ ਮੇਰੇ ਦੁਆਲੇ ਆਵੇ, ਅਤੇ ਉਨ੍ਹਾਂ ਦੇ ਕਾਰਨ ਤੂੰ ਉਤਾਹਾਂ ਨੂੰ ਮੁੜ ਜਾ।
и сонм людий обыдет Тя: и о том на высоту обратися.
8 ੮ ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।
Господь судит людем: суди ми, Господи, по правде моей и по незлобе моей на мя.
9 ੯ ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।
Да скончается злоба грешных, и исправиши праведнаго, испытаяй сердца и утробы, Боже, праведно.
10 ੧੦ ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ।
Помощь моя от Бога, спасающаго правыя сердцем.
11 ੧੧ ਪਰਮੇਸ਼ੁਰ ਸੱਚਾ ਨਿਆਈਂ ਹੈ, ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।
Бог судитель праведен и крепок, и долготерпелив, и не гнев наводяй на всяк день.
12 ੧੨ ਜੇ ਮਨੁੱਖ ਨਾ ਮੁੜੇ, ਤਾਂ ਉਹ ਆਪਣੀ ਤਲਵਾਰ ਤਿੱਖੀ ਕਰੇਗਾ, ਉਸ ਨੇ ਆਪਣਾ ਧਣੁੱਖ ਝੁਕਾ ਕੇ ਤਿਆਰ ਕਰ ਰੱਖਿਆ ਹੈ।
Аще не обратитеся, оружие Свое очистит, лук Свой напряже, и уготова и,
13 ੧੩ ਉਹ ਨੇ ਉਸ ਲਈ ਮੌਤ ਦਾ ਸ਼ਸਤਰ ਵੀ ਤਿਆਰ ਕੀਤਾ ਹੈ, ਉਹ ਆਪਣੇ ਤੀਰਾਂ ਨੂੰ ਅਗਨ-ਬਾਣ ਬਣਾਉਂਦਾ ਹੈ।
и в нем уготова сосуды смертныя, стрелы Своя сгараемым содела.
14 ੧੪ ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।
Се, боле неправдою, зачат болезнь и роди беззаконие:
15 ੧੫ ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।
ров изры и ископа и, и падет в яму, юже содела.
16 ੧੬ ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ।
Обратится болезнь его на главу его, и на верх его неправда его снидет.
17 ੧੭ ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ, ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।
Исповемся Господеви по правде Его и пою имени Господа Вышняго.