< ਜ਼ਬੂਰ 70 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਯਾਦ ਕਰਾਉਣ ਲਈ। ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
למנצח לדוד להזכיר אלהים להצילני יהוה לעזרתי חושה׃
2 ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
יבשו ויחפרו מבקשי נפשי יסגו אחור ויכלמו חפצי רעתי׃
3 ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!
ישובו על עקב בשתם האמרים האח האח׃
4 ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!
ישישו וישמחו בך כל מבקשיך ויאמרו תמיד יגדל אלהים אהבי ישועתך׃
5 ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।
ואני עני ואביון אלהים חושה לי עזרי ומפלטי אתה יהוה אל תאחר׃

< ਜ਼ਬੂਰ 70 >