< ਜ਼ਬੂਰ 70 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਯਾਦ ਕਰਾਉਣ ਲਈ। ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
Apressa-te, ó Deus, em me livrar; Senhor, apressa-te em ajudar-me
2 ੨ ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
Fiquem envergonhados e confundidos os que procuram a minha alma; voltem para traz e confundam-se os que me desejam mal.
3 ੩ ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!
Virem as costas por causa da recompensa da sua vergonha os que dizem: há! há!
4 ੪ ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!
Folguem e alegrem-se em ti todos os que te buscam; e aqueles que amam a tua salvação digam continuamente: Engrandecido seja Deus.
5 ੫ ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।
Eu porém estou aflito e necessitado: apressa-te a mim, ó Deus; tu és o meu auxílio e o meu libertador: Senhor, não te detenhas.