< ਜ਼ਬੂਰ 71 >

1 ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ!
בְּךָֽ־יְהֹוָה חָסִיתִי אַל־אֵבוֹשָׁה לְעוֹלָֽם׃
2 ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ!
בְּצִדְקָֽתְךָ תַּצִּילֵנִי וּֽתְפַלְּטֵנִי הַטֵּֽה־אֵלַי אׇזְנְךָ וְהוֹשִׁיעֵֽנִי׃
3 ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।
הֱיֵה לִי ׀ לְצוּר מָעוֹן לָבוֹא תָּמִיד צִוִּיתָ לְהוֹשִׁיעֵנִי כִּֽי־סַלְעִי וּמְצוּדָתִי אָֽתָּה׃
4 ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ!
אֱֽלֹהַי פַּלְּטֵנִי מִיַּד רָשָׁע מִכַּף מְעַוֵּל וְחוֹמֵֽץ׃
5 ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ।
כִּֽי־אַתָּה תִקְוָתִי אֲדֹנָי יֱהֹוִה מִבְטַחִי מִנְּעוּרָֽי׃
6 ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
עָלֶיךָ ׀ נִסְמַכְתִּי מִבֶּטֶן מִמְּעֵי אִמִּי אַתָּה גוֹזִי בְּךָ תְהִלָּתִי תָמִֽיד׃
7 ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
כְּמוֹפֵת הָיִיתִי לְרַבִּים וְאַתָּה מַחֲסִי־עֹֽז׃
8 ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
יִמָּלֵא פִי תְּהִלָּתֶךָ כׇּל־הַיּוֹם תִּפְאַרְתֶּֽךָ׃
9 ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
אַֽל־תַּשְׁלִיכֵנִי לְעֵת זִקְנָה כִּכְלוֹת כֹּחִי אַֽל־תַּעַזְבֵֽנִי׃
10 ੧੦ ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।
כִּֽי־אָמְרוּ אוֹיְבַי לִי וְשֹׁמְרֵי נַפְשִׁי נוֹעֲצוּ יַחְדָּֽו׃
11 ੧੧ ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।
לֵאמֹר אֱלֹהִים עֲזָבוֹ רִֽדְפוּ וְתִפְשׂוּהוּ כִּי־אֵין מַצִּֽיל׃
12 ੧੨ ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
אֱלֹהִים אַל־תִּרְחַק מִמֶּנִּי אֱלֹהַי לְעֶזְרָתִי (חישה) [חֽוּשָׁה]׃
13 ੧੩ ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
יֵבֹשׁוּ יִכְלוּ שֹׂטְנֵי נַפְשִׁי יַעֲטוּ חֶרְפָּה וּכְלִמָּה מְבַקְשֵׁי רָֽעָתִֽי׃
14 ੧੪ ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
וַאֲנִי תָּמִיד אֲיַחֵל וְהוֹסַפְתִּי עַל־כׇּל־תְּהִלָּתֶֽךָ׃
15 ੧੫ ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।
פִּי ׀ יְסַפֵּר צִדְקָתֶךָ כׇּל־הַיּוֹם תְּשׁוּעָתֶךָ כִּי לֹא יָדַעְתִּי סְפֹרֽוֹת׃
16 ੧੬ ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।
אָבוֹא בִּגְבֻרוֹת אֲדֹנָי יֱהֹוִה אַזְכִּיר צִדְקָתְךָ לְבַדֶּֽךָ׃
17 ੧੭ ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
אֱֽלֹהִים לִמַּדְתַּנִי מִנְּעוּרָי וְעַד־הֵנָּה אַגִּיד נִפְלְאוֹתֶֽיךָ׃
18 ੧੮ ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
וְגַם עַד־זִקְנָה ׀ וְשֵׂיבָה אֱלֹהִים אַֽל־תַּעַזְבֵנִי עַד־אַגִּיד זְרוֹעֲךָ לְדוֹר לְכׇל־יָבוֹא גְּבוּרָתֶֽךָ׃
19 ੧੯ ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
וְצִדְקָתְךָ אֱלֹהִים עַד־מָרוֹם אֲשֶׁר־עָשִׂיתָ גְדֹלוֹת אֱלֹהִים מִי כָמֽוֹךָ׃
20 ੨੦ ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
אֲשֶׁר (הראיתנו) [הִרְאִיתַנִי ׀] צָרוֹת רַבּוֹת וְרָעוֹת תָּשׁוּב (תחינו) [תְּחַיֵּנִי] וּֽמִתְּהֹמוֹת הָאָרֶץ תָּשׁוּב תַּעֲלֵֽנִי׃
21 ੨੧ ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
תֶּרֶב ׀ גְּֽדֻלָּתִי וְתִסֹּב תְּֽנַחֲמֵֽנִי׃
22 ੨੨ ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
גַּם־אֲנִי ׀ אוֹדְךָ בִכְלִי־נֶבֶל אֲמִתְּךָ אֱלֹהָי אֲזַמְּרָה לְךָ בְכִנּוֹר קְדוֹשׁ יִשְׂרָאֵֽל׃
23 ੨੩ ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
תְּרַנֵּנָּה שְׂפָתַי כִּי אֲזַמְּרָה־לָּךְ וְנַפְשִׁי אֲשֶׁר פָּדִֽיתָ׃
24 ੨੪ ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ।
גַּם־לְשׁוֹנִי כׇּל־הַיּוֹם תֶּהְגֶּה צִדְקָתֶךָ כִּי־בֹשׁוּ כִֽי־חָפְרוּ מְבַקְשֵׁי רָעָתִֽי׃

< ਜ਼ਬੂਰ 71 >