< ਜ਼ਬੂਰ 71 >
1 ੧ ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ!
Psalmus David, Filiorum Ionadab, et priorum captivorum. In te Domine speravi, non confundar in æternum:
2 ੨ ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ!
in iustitia tua libera me, et eripe me. Inclina ad me aurem tuam, et salva me.
3 ੩ ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।
Esto mihi in Deum protectorem, et in locum munitum: ut salvum me facias, Quoniam firmamentum meum, et refugium meum es tu.
4 ੪ ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ!
Deus meus eripe me de manu peccatoris, et de manu contra legem agentis et iniqui:
5 ੫ ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ।
Quoniam tu es patientia mea Domine: Domine spes mea a iuventute mea.
6 ੬ ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
In te confirmatus sum ex utero: de ventre matris meæ tu es protector meus: In te cantatio mea semper:
7 ੭ ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
tamquam prodigium factus sum multis: et tu adiutor fortis.
8 ੮ ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
Repleatur os meum laude, ut cantem gloriam tuam: tota die magnitudinem tuam.
9 ੯ ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
Ne proiicias me in tempore senectutis: cum defecerit virtus mea, ne derelinquas me.
10 ੧੦ ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।
Quia dixerunt inimici mei mihi: et qui custodiebant animam meam, consilium fecerunt in unum,
11 ੧੧ ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।
Dicentes: Deus dereliquit eum, persequimini, et comprehendite eum: quia non est qui eripiat.
12 ੧੨ ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
Deus ne elongeris a me: Deus meus in auxilium meum respice.
13 ੧੩ ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
Confundantur, et deficiant detrahentes animæ meæ: operiantur confusione, et pudore qui quærunt mala mihi.
14 ੧੪ ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
Ego autem semper sperabo: et adiiciam super omnem laudem tuam.
15 ੧੫ ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।
Os meum annuntiabit iustitiam tuam: tota die salutare tuum. Quoniam non cognovi litteraturam,
16 ੧੬ ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।
introibo in potentias Domini: Domine, memorabor iustitiæ tuæ solius.
17 ੧੭ ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
Deus docuisti me a iuventute mea: et usque nunc pronuntiabo mirabilia tua.
18 ੧੮ ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
Et usque in senectam et senium: Deus ne derelinquas me, Donec annunciem brachium tuum generationi omni, quæ ventura est: Potentiam tuam,
19 ੧੯ ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
et iustitiam tuam Deus usque in altissima, quæ fecisti magnalia: Deus quis similis tibi?
20 ੨੦ ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
Quantas ostendisti mihi tribulationes multas, et malas: et conversus vivificasti me: et de abyssis terræ iterum reduxisti me:
21 ੨੧ ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
Multiplicasti magnificentiam tuam: et conversus consolatus es me.
22 ੨੨ ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
Nam et ego confitebor tibi in vasis psalmi veritatem tuam: Deus psallam tibi in cithara, sanctus Israel.
23 ੨੩ ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
Exultabunt labia mea cum cantavero tibi: et anima mea, quam redemisti.
24 ੨੪ ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ।
Sed et lingua mea tota die meditabitur iustitiam tuam: cum confusi et reveriti fuerint qui quærunt mala mihi.