< ਜ਼ਬੂਰ 73 >
1 ੧ ਆਸਾਫ਼ ਦਾ ਭਜਨ। ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
Psalmo de Asaf. Jes, bona estas Dio por Izrael, Por tiuj, kiuj havas puran koron.
2 ੨ ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
Sed mi — apenaŭ ne falŝanceliĝis miaj piedoj, Preskaŭ elglitis miaj paŝoj.
3 ੩ ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
Ĉar mi ĉagreniĝis pro la fanfaronuloj, Vidante la bonstaton de la malvirtuloj.
4 ੪ ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
Ĉar ili ne havas suferojn de morto, Kaj iliaj fortoj estas fortikaj.
5 ੫ ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
Ili ne partoprenas en la zorgoj de homoj, Kaj ili ne suferas kun aliaj homoj.
6 ੬ ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
Tial ilian kolon ĉirkaŭvolvis fiereco, Kaj perforteco ilin vestas kiel ornamo.
7 ੭ ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
Pro graso elmetiĝis iliaj okuloj, Superbordiĝis en ilia koro la intencoj.
8 ੮ ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
Ili mokas, ili parolas malbonintence pri premado; Ili parolas de alte.
9 ੯ ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
Kontraŭ la ĉielon ili levas sian buŝon, Kaj ilia lango promenas sur la tero.
10 ੧੦ ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
Tial tien ankaŭ iras Lia popolo, Kaj ili akvon ĉerpas abunde.
11 ੧੧ ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
Kaj ili diras: Kiel Dio scias? Kaj ĉu la Plejaltulo komprenas?
12 ੧੨ ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
Jen tiuj estas malvirtuloj, Kaj ili estas feliĉuloj de la mondo kaj atingis riĉecon!
13 ੧੩ ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
Nur vane mi purigis mian koron Kaj lavis per senkulpeco miajn manojn,
14 ੧੪ ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
Kaj mi turmentiĝas ĉiutage Kaj mi suferas punon ĉiumatene!
15 ੧੫ ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
Se mi intencus paroli kiel ili, Tiam mi fariĝus perfida al la generacio de Viaj filoj.
16 ੧੬ ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
Mi meditis, por kompreni ĉi tion; Sed ĝi estis malfacila en miaj okuloj,
17 ੧੭ ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
Ĝis mi venis en la sanktejon de Dio Kaj ekkomprenis la finon de tio.
18 ੧੮ ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
Vi starigas ilin sur glitiga loko; Kaj Vi ĵetas ilin en pereon.
19 ੧੯ ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
Kiel momente ili ruiniĝis! Pereis, malaperis de subita teruro!
20 ੨੦ ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
Simile al sonĝo post la vekiĝo, Vi, ho mia Sinjoro, en kolero tute sensignifigas ilian bildon.
21 ੨੧ ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
Kiam bolis mia koro Kaj turmentiĝis mia internaĵo,
22 ੨੨ ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
Tiam mi estis senklerulo kaj mi ne komprenis; Mi estis kiel bruto antaŭ Vi.
23 ੨੩ ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
Sed mi ĉiam estas apud Vi; Vi tenas min je la dekstra mano.
24 ੨੪ ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
Per Via konsilo Vi min kondukas, Kaj poste Vi akceptas min kun honoro.
25 ੨੫ ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
Kiu estas por mi en la ĉielo? Kaj krom Vi mi nenion volas sur la tero.
26 ੨੬ ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
Konsumiĝas mia karno kaj mia koro; Sed la fortikaĵo de mia koro kaj mia parto estas Dio por eterne.
27 ੨੭ ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ!
Jen tiuj, kiuj malproksimiĝas de Vi, pereas; Vi ekstermas ĉiun, kiu perfidiĝis al Vi.
28 ੨੮ ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।
Sed al mi estas bone, ke mi estas proksima al Dio; Sur mian Sinjoron, sur la Eternulon, mi metis mian fidon, Por rakonti ĉiujn Viajn farojn.