< ਜ਼ਬੂਰ 73 >

1 ਆਸਾਫ਼ ਦਾ ਭਜਨ। ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
Ein Psalm Assaphs. Israel hat dennoch Gott zum Trost, wer nur reines Herzens ist.
2 ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
Ich aber hätte schier gestrauchelt mit meinen Füßen, mein Tritt hätte beinahe geglitten.
3 ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
Denn es verdroß mich auf die Ruhmredigen, da ich sah, daß es den Gottlosen so wohl ging.
4 ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
Denn sie sind in keiner Fahr des Todes, sondern stehen fest wie ein Palast.
5 ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
Sie sind nicht in Unglück wie andere Leute und werden nicht wie andere Menschen geplagt.
6 ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
Darum muß ihr Trotzen köstlich Ding sein, und ihr Frevel muß wohlgetan heißen.
7 ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
Ihre Person brüstet sich wie ein fetter Wanst; sie tun, was sie nur gedenken.
8 ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
Sie vernichten alles und reden übel davon, und reden und lästern hoch her.
9 ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
Was sie reden, das muß vom Himmel herab geredet sein; was sie sagen, das muß gelten auf Erden.
10 ੧੦ ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
Darum fällt ihnen ihr Pöbel zu und laufen ihnen zu mit Haufen wie Wasser
11 ੧੧ ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
und sprechen: Was sollte Gott nach jenen fragen? Was sollte der Höchste ihrer achten?
12 ੧੨ ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
Siehe, das sind die Gottlosen; die sind glückselig in der Welt und werden reich.
13 ੧੩ ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
Soll's denn umsonst sein, daß mein Herz unsträflich lebt und ich meine Hände in Unschuld wasche
14 ੧੪ ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
und bin geplagt täglich, und meine Strafe ist alle Morgen da?
15 ੧੫ ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
Ich hätte auch schier so gesagt wie sie; aber siehe, damit hätte ich verdammt alle deine Kinder, die je gewesen sind.
16 ੧੬ ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
Ich gedacht ihm nach, daß ich's begreifen möchte; aber es war mir zu schwer
17 ੧੭ ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
bis daß ich ging in das Heiligtum Gottes und merkte auf ihr Ende.
18 ੧੮ ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
Aber du setzest sie aufs Schlüpfrige und stürzest sie zu Boden.
19 ੧੯ ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
Wie werden sie so plötzlich zunichte! Sie gehen unter und nehmen ein Ende mit Schrecken.
20 ੨੦ ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
Wie ein Traum, wenn einer erwachet, so machst du, HERR, ihr Bild in der Stadt verschmähet.
21 ੨੧ ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
Aber es tut mir wehe im Herzen und sticht mich in meinen Nieren,
22 ੨੨ ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
daß ich muß ein Narr sein und nichts wissen und muß wie ein Tier sein vor dir.
23 ੨੩ ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
Dennoch bleibe ich stets an dir; denn du hältst mich bei meiner rechten Hand,
24 ੨੪ ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
du leitest mich nach deinem Rat und nimmst mich endlich mit Ehren an.
25 ੨੫ ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
Wenn ich nur dich habe, so frage ich nichts nach Himmel und Erde.
26 ੨੬ ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
Wenn mir gleich Leib und Seele verschmachtet, so bist du doch, Gott, allezeit meines Herzens Trost und mein Teil.
27 ੨੭ ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ!
Denn, siehe, die von dir weichen, werden umkommen; du bringest um alle, die wider dich huren.
28 ੨੮ ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।
Aber das ist meine Freude, daß ich mich zu Gott halte und meine Zuversicht setze auf den HERRN HERRN, daß ich verkündige all dein Tun.

< ਜ਼ਬੂਰ 73 >