< ਜ਼ਬੂਰ 73 >

1 ਆਸਾਫ਼ ਦਾ ਭਜਨ। ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
מִזְמ֗וֹר לְאָ֫סָ֥ף אַ֤ךְ ט֭וֹב לְיִשְׂרָאֵ֥ל אֱלֹהִ֗ים לְבָרֵ֥י לֵבָֽב׃
2 ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
וַאֲנִ֗י כִּ֭מְעַט נטוי רַגְלָ֑י כְּ֝אַ֗יִן שפכה אֲשֻׁרָֽי׃
3 ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
כִּֽי־קִ֭נֵּאתִי בַּֽהוֹלְלִ֑ים שְׁל֖וֹם רְשָׁעִ֣ים אֶרְאֶֽה׃
4 ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
כִּ֤י אֵ֖ין חַרְצֻבּ֥וֹת לְמוֹתָ֗ם וּבָרִ֥יא אוּלָֽם׃
5 ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
בַּעֲמַ֣ל אֱנ֣וֹשׁ אֵינֵ֑מוֹ וְעִם־אָ֝דָ֗ם לֹ֣א יְנֻגָּֽעוּ׃
6 ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
לָ֭כֵן עֲנָקַ֣תְמוֹ גַאֲוָ֑ה יַעֲטָף־שִׁ֝֗ית חָמָ֥ס לָֽמוֹ׃
7 ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
יָ֭צָא מֵחֵ֣לֶב עֵינֵ֑מוֹ עָ֝בְר֗וּ מַשְׂכִּיּ֥וֹת לֵבָֽב׃
8 ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
יָמִ֤יקוּ ׀ וִידַבְּר֣וּ בְרָ֣ע עֹ֑שֶׁק מִמָּר֥וֹם יְדַבֵּֽרוּ׃
9 ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
שַׁתּ֣וּ בַשָּׁמַ֣יִם פִּיהֶ֑ם וּ֝לְשׁוֹנָ֗ם תִּֽהֲלַ֥ךְ בָּאָֽרֶץ׃
10 ੧੦ ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
לָכֵ֤ן ׀ ישיב עַמּ֣וֹ הֲלֹ֑ם וּמֵ֥י מָ֝לֵ֗א יִמָּ֥צוּ לָֽמוֹ׃
11 ੧੧ ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
וְֽאָמְר֗וּ אֵיכָ֥ה יָדַֽע־אֵ֑ל וְיֵ֖שׁ דֵּעָ֣ה בְעֶלְיֽוֹן׃
12 ੧੨ ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
הִנֵּה־אֵ֥לֶּה רְשָׁעִ֑ים וְשַׁלְוֵ֥י ע֝וֹלָ֗ם הִשְׂגּוּ־חָֽיִל׃
13 ੧੩ ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
אַךְ־רִ֭יק זִכִּ֣יתִי לְבָבִ֑י וָאֶרְחַ֖ץ בְּנִקָּי֣וֹן כַּפָּֽי׃
14 ੧੪ ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
וָאֱהִ֣י נָ֭גוּעַ כָּל־הַיּ֑וֹם וְ֝תוֹכַחְתִּ֗י לַבְּקָרִֽים׃
15 ੧੫ ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
אִם־אָ֭מַרְתִּי אֲסַפְּרָ֥ה כְמ֑וֹ הִנֵּ֤ה ד֭וֹר בָּנֶ֣יךָ בָגָֽדְתִּי׃
16 ੧੬ ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
וָֽ֭אֲחַשְּׁבָה לָדַ֣עַת זֹ֑את עָמָ֖ל היא בְעֵינָֽי׃
17 ੧੭ ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
עַד־אָ֭בוֹא אֶל־מִקְדְּשֵׁי־אֵ֑ל אָ֝בִ֗ינָה לְאַחֲרִיתָֽם׃
18 ੧੮ ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
אַ֣ךְ בַּ֭חֲלָקוֹת תָּשִׁ֣ית לָ֑מוֹ הִ֝פַּלְתָּ֗ם לְמַשּׁוּאֽוֹת׃
19 ੧੯ ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
אֵ֤יךְ הָי֣וּ לְשַׁמָּ֣ה כְרָ֑גַע סָ֥פוּ תַ֝֗מּוּ מִן־בַּלָּהֽוֹת׃
20 ੨੦ ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
כַּחֲל֥וֹם מֵהָקִ֑יץ אֲ֝דֹנָי בָּעִ֤יר ׀ צַלְמָ֬ם תִּבְזֶֽה׃
21 ੨੧ ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
כִּ֭י יִתְחַמֵּ֣ץ לְבָבִ֑י וְ֝כִלְיוֹתַ֗י אֶשְׁתּוֹנָֽן׃
22 ੨੨ ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
וַאֲנִי־בַ֭עַר וְלֹ֣א אֵדָ֑ע בְּ֝הֵמ֗וֹת הָיִ֥יתִי עִמָּֽךְ׃
23 ੨੩ ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
וַאֲנִ֣י תָמִ֣יד עִמָּ֑ךְ אָ֝חַ֗זְתָּ בְּיַד־יְמִינִֽי׃
24 ੨੪ ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
בַּעֲצָתְךָ֥ תַנְחֵ֑נִי וְ֝אַחַ֗ר כָּב֥וֹד תִּקָּחֵֽנִי׃
25 ੨੫ ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
מִי־לִ֥י בַשָּׁמָ֑יִם וְ֝עִמְּךָ֗ לֹא־חָפַ֥צְתִּי בָאָֽרֶץ׃
26 ੨੬ ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
כָּלָ֥ה שְׁאֵרִ֗י וּלְבָ֫בִ֥י צוּר־לְבָבִ֥י וְחֶלְקִ֗י אֱלֹהִ֥ים לְעוֹלָֽם׃
27 ੨੭ ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ!
כִּֽי־הִנֵּ֣ה רְחֵקֶ֣יךָ יֹאבֵ֑דוּ הִ֝צְמַ֗תָּה כָּל־זוֹנֶ֥ה מִמֶּֽךָּ׃
28 ੨੮ ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।
וַאֲנִ֤י ׀ קִֽרֲבַ֥ת אֱלֹהִ֗ים לִ֫י־ט֥וֹב שַׁתִּ֤י ׀ בַּאדֹנָ֣י יְהֹוִ֣ה מַחְסִ֑י לְ֝סַפֵּ֗ר כָּל־מַלְאֲכוֹתֶֽיךָ ׃

< ਜ਼ਬੂਰ 73 >