< ਜ਼ਬੂਰ 74 >
1 ੧ ਆਸਾਫ਼ ਦਾ ਮਸ਼ਕੀਲ। ਹੇ ਪਰਮੇਸ਼ੁਰ, ਤੂੰ ਸਾਨੂੰ ਸਦਾ ਲਈ ਕਿਉਂ ਤਿਆਗ ਦਿੱਤਾ? ਤੇਰੀ ਜੂਹ ਦੀਆਂ ਭੇਡਾਂ ਉੱਤੇ ਤੇਰੇ ਕ੍ਰੋਧ ਦਾ ਧੂੰਆਂ ਕਿਉਂ ਉੱਠਦਾ ਹੈ?
[A contemplation by Asaph.] God, why have you rejected us forever? Why does your anger smolder against the sheep of your pasture?
2 ੨ ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
Remember your congregation, which you purchased of old, which you have redeemed to be the tribe of your inheritance; Mount Zion, in which you have lived.
3 ੩ ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
Lift up your feet to the perpetual ruins, all the evil that the enemy has done in the sanctuary.
4 ੪ ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
Your adversaries have roared in the midst of your assembly. They have set up their standards as signs.
5 ੫ ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
They behaved like men wielding axes, cutting through a thicket of trees.
6 ੬ ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
Now they break all its carved work down with hatchet and hammers.
7 ੭ ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
They have burned your sanctuary to the ground. They have profaned the dwelling place of your Name.
8 ੮ ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
They said in their heart, "We will crush them completely." They have burned up all the places in the land where God was worshiped.
9 ੯ ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
We see no miraculous signs. There is no longer any prophet, neither is there among us anyone who knows how long.
10 ੧੦ ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
How long, God, shall the enemy mock? Shall the enemy blaspheme your name forever?
11 ੧੧ ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
Why do you draw back your hand, even your right hand? Take it out of your pocket and consume them.
12 ੧੨ ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
Yet God is my King from long ago, working salvation in the midst of the earth.
13 ੧੩ ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
You divided the sea by your strength. You broke the heads of the sea monsters in the waters.
14 ੧੪ ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
You broke the heads of Leviathan in pieces. You gave him as food to people and desert creatures.
15 ੧੫ ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
You opened up spring and stream. You dried up mighty rivers.
16 ੧੬ ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ।
The day is yours, the night is also yours. You have prepared the light and the sun.
17 ੧੭ ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।
You have set all the boundaries of the earth. You have made summer and winter.
18 ੧੮ ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
Remember this, that the enemy has mocked you, YHWH. Foolish people have blasphemed your name.
19 ੧੯ ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
Do not deliver the soul of your dove to wild beasts. Do not forget the life of your poor forever.
20 ੨੦ ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
Honor your covenant, for haunts of violence fill the dark places of the earth.
21 ੨੧ ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
Do not let the oppressed return ashamed. Let the poor and needy praise your name.
22 ੨੨ ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
Arise, God. Plead your own cause. Remember how the foolish man mocks you all day.
23 ੨੩ ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲ਼ਾ ਨਿੱਤ ਉੱਠਦਾ ਰਹਿੰਦਾ ਹੈ।
Do not forget the voice of your adversaries. The tumult of those who rise up against you ascends continually.