< ਜ਼ਬੂਰ 75 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ। ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।
[For the Chief Musician. To the tune of "Do Not Destroy." A Psalm by Asaph. A song.] We give thanks to you, God. We give thanks, for your Name is near. Men tell about your wondrous works.
2 ੨ ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।
When I choose the appointed time, I will judge blamelessly.
3 ੩ ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।
The earth and all its inhabitants quake. I firmly hold its pillars. (Selah)
4 ੪ ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
I said to the arrogant, "Do not boast." I said to the wicked, "Do not lift up the horn.
5 ੫ ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
Do not lift up your horn on high. Do not speak with a stiff neck."
6 ੬ ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
For neither from the east, nor from the west, nor yet from the south, comes exaltation.
7 ੭ ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
But God is the judge. He puts down one, and lifts up another.
8 ੮ ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
For in the hand of Jehovah there is a cup, full of foaming wine mixed with spices. He pours it out. Indeed the wicked of the earth drink and drink it to its very dregs.
9 ੯ ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
But I will declare this forever: I will sing praises to the God of Jacob.
10 ੧੦ ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।
I will cut off all the horns of the wicked, but the horns of the righteous shall be lifted up.