< ਜ਼ਬੂਰ 75 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਅਲਤਸ਼ਹੇਤ ਦੇ ਰਾਗ ਵਿੱਚ ਆਸਾਫ਼ ਦਾ ਭਜਨ। ਗੀਤ। ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।
לַמְנַצֵּחַ אַל־תַּשְׁחֵת מִזְמוֹר לְאָסָף שִֽׁיר׃ הוֹדִינוּ לְּךָ ׀ אֱ‍ֽלֹהִים הוֹדִינוּ וְקָרוֹב שְׁמֶךָ סִפְּרוּ נִפְלְאוֹתֶֽיךָ׃
2 ਜਦ ਮੈਂ ਠਹਿਰਾਏ ਹੋਏ ਵੇਲੇ ਨੂੰ ਪਹੁੰਚਾਂਗਾ, ਤਾਂ ਮੈਂ ਠੀਕ ਨਿਆਂ ਕਰਾਂਗਾ।
כִּי אֶקַּח מוֹעֵד אֲנִי מֵישָׁרִים אֶשְׁפֹּֽט׃
3 ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।
נְֽמֹגִים אֶרֶץ וְכָל־יֹשְׁבֶיהָ אָנֹכִי תִכַּנְתִּי עַמּוּדֶיהָ סֶּֽלָה׃
4 ਮੈਂ ਹੰਕਾਰੀਆਂ ਨੂੰ ਆਖਿਆ, ਹੰਕਾਰ ਨਾ ਕਰੋ! ਅਤੇ ਦੁਸ਼ਟਾਂ ਨੂੰ ਕਿ ਸਿੰਗ ਨਾ ਉਠਾਓ!
אָמַרְתִּי לַֽהוֹלְלִים אַל־תָּהֹלּוּ וְלָרְשָׁעִים אַל־תָּרִימוּ קָֽרֶן׃
5 ਆਪਣਾ ਸਿੰਗ ਉਤਾਹਾਂ ਨਾ ਉਠਾਓ, ਨਾ ਢੀਠਪੁਣੇ ਦੀਆਂ ਗੱਲਾਂ ਕਰੋ!
אַל־תָּרִימוּ לַמָּרוֹם קַרְנְכֶם תְּדַבְּרוּ בְצַוָּאר עָתָֽק׃
6 ਉੱਚਾ ਹੋਣਾ ਨਾ ਤਾਂ ਪੂਰਬ ਵੱਲੋਂ ਨਾ ਪੱਛਮ ਵੱਲੋਂ, ਅਤੇ ਨਾ ਉਜਾੜੋਂ ਆਉਂਦਾ ਹੈ।
כִּי לֹא מִמּוֹצָא וּמִֽמַּעֲרָב וְלֹא מִמִּדְבַּר הָרִֽים׃
7 ਪਰ ਪਰਮੇਸ਼ੁਰ ਹੀ ਨਿਆਈਂ ਹੈ, ਉਹ ਇੱਕ ਨੂੰ ਨੀਵਾਂ ਅਤੇ ਦੂਜੇ ਨੂੰ ਉੱਚਾ ਕਰ ਦਿੰਦਾ ਹੈ।
כִּֽי־אֱלֹהִים שֹׁפֵט זֶה יַשְׁפִּיל וְזֶה יָרִֽים׃
8 ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
כִּי כוֹס בְּֽיַד־יְהוָה וְיַיִן חָמַר ׀ מָלֵא מֶסֶךְ וַיַּגֵּר מִזֶּה אַךְ־שְׁמָרֶיהָ יִמְצוּ יִשְׁתּוּ כֹּל רִשְׁעֵי־אָֽרֶץ׃
9 ਪਰ ਮੈਂ ਸਦਾ ਤੱਕ ਦੱਸਦਾ ਰਹਾਂਗਾ, ਮੈਂ ਯਾਕੂਬ ਅਤੇ ਪਰਮੇਸ਼ੁਰ ਲਈ ਭਜਨ ਗਾਵਾਂਗਾ।
וַאֲנִי אַגִּיד לְעֹלָם אֲזַמְּרָה לֵאלֹהֵי יַעֲקֹֽב׃
10 ੧੦ ਮੈਂ ਦੁਸ਼ਟਾਂ ਦੇ ਸਾਰੇ ਸਿੰਗ ਵੱਢ ਸੁੱਟਾਂਗਾ, ਪਰ ਧਰਮੀ ਦੇ ਸਿੰਗ ਉੱਚੇ ਕੀਤੇ ਜਾਣਗੇ।
וְכָל־קַרְנֵי רְשָׁעִים אֲגַדֵּעַ תְּרוֹמַמְנָה קַֽרְנוֹת צַדִּֽיק׃

< ਜ਼ਬੂਰ 75 >