< ਜ਼ਬੂਰ 76 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ। ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
亚萨的诗歌,交与伶长。用丝弦的乐器。 在犹大, 神为人所认识; 在以色列,他的名为大。
2 ੨ ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।
在撒冷有他的帐幕; 在锡安有他的居所。
3 ੩ ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।
他在那里折断弓上的火箭, 并盾牌、刀剑,和争战的兵器。 (细拉)
4 ੪ ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
你从有野食之山而来, 有光华和荣美。
5 ੫ ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
心中勇敢的人都被抢夺; 他们睡了长觉,没有一个英雄能措手。
6 ੬ ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
雅各的 神啊,你的斥责一发, 坐车的、骑马的都沉睡了。
7 ੭ ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
惟独你是可畏的! 你怒气一发,谁能在你面前站得住呢?
8 ੮ ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
你从天上使人听判断。 神起来施行审判, 要救地上一切谦卑的人; 那时地就惧怕而静默。 (细拉)
9 ੯ ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
10 ੧੦ ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
人的忿怒要成全你的荣美; 人的余怒,你要禁止。
11 ੧੧ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
你们许愿,当向耶和华—你们的 神还愿; 在他四面的人都当拿贡物献给那可畏的主。
12 ੧੨ ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।
他要挫折王子的骄气; 他向地上的君王显威可畏。