< ਜ਼ਬੂਰ 76 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ। ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
神はユダにしられたまへり その名はイスラエルに大なり
2 ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।
またサレムの中にその幕屋あり その居所はシオンにあり
3 ਉੱਥੇ ਉਸ ਨੇ ਧਣੁੱਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ਼, ਤਲਵਾਰ ਤੇ ਲੜਾਈ ਦੇ ਸੰਦਾਂ ਨੂੰ। ਸਲਹ।
彼所にてかれは弓の火矢ををり盾と劍と戰陣とをやぶりたまひき (セラ)
4 ਤੂੰ ਸ਼ਿਕਾਰ ਦੇ ਪਹਾੜਾਂ ਨਾਲੋਂ, ਤੇਜਵਾਨ ਅਤੇ ਉੱਤਮ ਹੈਂ।
なんぢ榮光あり掠めうばふ山よりもたふとし
5 ਤਗੜੇ ਦਿਲ ਵਾਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
心のつよきものは掠めらる かれらは睡にしづみ勇ましきものは皆その手を見うしなへり
6 ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!
ヤコブの神よなんぢの叱咤によりて戰車と馬とともに深睡につけり
7 ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ?
神よなんぢこそ懼るべきものなれ 一たび怒りたまふときは誰かみまへに立えんや
8 ਸਵਰਗੋਂ ਤੂੰ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
なんぢ天より宣告をのりたまへり 地のへりくだる者をみなすくはんとて神のさばきに立たまへるとき地はおそれて默したり (セラ)
9 ਜਦ ਪਰਮੇਸ਼ੁਰ ਨਿਆਂ ਲਈ ਉੱਠਿਆ, ਕਿ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ। ਸਲਹ।
なんぢ天より宣告をのりたまへり 地のへりくだる者をみなすくはんとて神のさばきに立たまへるとき地はおそれて默したり (セラ)
10 ੧੦ ਸੱਚ-ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।
實に人のいかりは汝をほむべし 怒のあまりは汝おのれの帶としたまはん
11 ੧੧ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
なんぢの神ヱホバにちかひをたてて償へ そのまはりなるすべての者はおそるべきヱホバに禮物をささぐべし
12 ੧੨ ਉਹ ਪ੍ਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਨਕ ਹੈ।
ヱホバはもろもろの諸侯のたましひを絶たまはん ヱホバは地の王たちのおそるべき者なり

< ਜ਼ਬੂਰ 76 >