< ਜ਼ਬੂਰ 77 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਥੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ। ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
למנצח על-ידיתון (ידותון) לאסף מזמור ב קולי אל-אלהים ואצעקה קולי אל-אלהים והאזין אלי
2 ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
ביום צרתי אדני דרשתי ידי לילה נגרה--ולא תפוג מאנה הנחם נפשי
3 ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।
אזכרה אלהים ואהמיה אשיחה ותתעטף רוחי סלה
4 ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
אחזת שמרות עיני נפעמתי ולא אדבר
5 ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
חשבתי ימים מקדם-- שנות עולמים
6 ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
אזכרה נגינתי בלילה עם-לבבי אשיחה ויחפש רוחי
7 ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
הלעולמים יזנח אדני ולא-יסיף לרצות עוד
8 ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
האפס לנצח חסדו גמר אמר לדר ודר
9 ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
השכח חנות אל אם-קפץ באף רחמיו סלה
10 ੧੦ ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
ואמר חלותי היא-- שנות ימין עליון
11 ੧੧ ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
אזכיר (אזכור) מעללי-יה כי-אזכרה מקדם פלאך
12 ੧੨ ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
והגיתי בכל-פעלך ובעלילותיך אשיחה
13 ੧੩ ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
אלהים בקדש דרכך מי-אל גדול כאלהים
14 ੧੪ ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
אתה האל עשה פלא הודעת בעמים עזך
15 ੧੫ ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
גאלת בזרוע עמך בני-יעקב ויוסף סלה
16 ੧੬ ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
ראוך מים אלהים--ראוך מים יחילו אף ירגזו תהמות
17 ੧੭ ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
זרמו מים עבות--קול נתנו שחקים אף-חצציך יתהלכו
18 ੧੮ ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
קול רעמך בגלגל--האירו ברקים תבל רגזה ותרעש הארץ
19 ੧੯ ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
בים דרכך--ושביליך (ושבילך) במים רבים ועקבותיך לא נדעו
20 ੨੦ ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।
נחית כצאן עמך-- ביד-משה ואהרן

< ਜ਼ਬੂਰ 77 >