< ਜ਼ਬੂਰ 77 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਥੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ। ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
In finem, pro Idithun. Psalmus Asaph. Voce mea ad Dominum clamavi; voce mea ad Deum, et intendit mihi.
2 ੨ ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
In die tribulationis meæ Deum exquisivi; manibus meis nocte contra eum, et non sum deceptus. Renuit consolari anima mea;
3 ੩ ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।
memor fui Dei, et delectatus sum, et exercitatus sum, et defecit spiritus meus.
4 ੪ ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
Anticipaverunt vigilias oculi mei; turbatus sum, et non sum locutus.
5 ੫ ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
Cogitavi dies antiquos, et annos æternos in mente habui.
6 ੬ ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
Et meditatus sum nocte cum corde meo, et exercitabar, et scopebam spiritum meum.
7 ੭ ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
Numquid in æternum projiciet Deus? aut non apponet ut complacitior sit adhuc?
8 ੮ ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
aut in finem misericordiam suam abscindet, a generatione in generationem?
9 ੯ ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
aut obliviscetur misereri Deus? aut continebit in ira sua misericordias suas?
10 ੧੦ ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
Et dixi: Nunc cœpi; hæc mutatio dexteræ Excelsi.
11 ੧੧ ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
Memor fui operum Domini, quia memor ero ab initio mirabilium tuorum:
12 ੧੨ ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
et meditabor in omnibus operibus tuis, et in adinventionibus tuis exercebor.
13 ੧੩ ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
Deus, in sancto via tua: quis deus magnus sicut Deus noster?
14 ੧੪ ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
Tu es Deus qui facis mirabilia: notam fecisti in populis virtutem tuam.
15 ੧੫ ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
Redemisti in brachio tuo populum tuum, filios Jacob et Joseph.
16 ੧੬ ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
Viderunt te aquæ, Deus; viderunt te aquæ, et timuerunt: et turbatæ sunt abyssi.
17 ੧੭ ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
Multitudo sonitus aquarum; vocem dederunt nubes. Etenim sagittæ tuæ transeunt;
18 ੧੮ ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
vox tonitrui tui in rota. Illuxerunt coruscationes tuæ orbi terræ; commota est, et contremuit terra.
19 ੧੯ ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
In mari via tua, et semitæ tuæ in aquis multis, et vestigia tua non cognoscentur.
20 ੨੦ ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।
Deduxisti sicut oves populum tuum, in manu Moysi et Aaron.