< ਜ਼ਬੂਰ 78 >
1 ੧ ਆਸਾਫ਼ ਦਾ ਮਸ਼ਕੀਲ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ।
intellectus Asaph adtendite populus meus legem meam inclinate aurem vestram in verba oris mei
2 ੨ ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲ੍ਹਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
aperiam in parabola os meum eloquar propositiones ab initio
3 ੩ ਜਿਹੜੀਆਂ ਅਸੀਂ ਸੁਣੀਆਂ ਤੇ ਜਾਤੀਆਂ, ਅਤੇ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ।
quanta audivimus et cognovimus ea et patres nostri narraverunt nobis
4 ੪ ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ, ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ, ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
non sunt occultata a filiis eorum in generationem alteram narrantes laudes Domini et virtutes eius et mirabilia eius quae fecit
5 ੫ ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪੁਰਖਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
et suscitavit testimonium in Iacob et legem posuit in Israhel quanta mandavit patribus nostris nota facere ea filiis suis
6 ੬ ਤਾਂ ਜੋ ਆਉਣ ਵਾਲੀ ਪੀੜ੍ਹੀ ਅਰਥਾਤ ਓਹ ਬੱਚੇ, ਜਿਹੜੇ ਜੰਮਣਗੇ ਉਨ੍ਹਾਂ ਨੂੰ ਜਾਣ ਲੈਣ, ਕਿ ਓਹ ਵੀ ਉੱਠ ਕੇ ਆਪਣੀ ਅੰਸ ਨੂੰ ਦੱਸਣ,
ut cognoscat generatio altera filii qui nascentur et exsurgent et narrabunt filiis suis
7 ੭ ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,
ut ponant in Deo spem suam et non obliviscantur opera Dei et mandata eius exquirant
8 ੮ ਅਤੇ ਓਹ ਆਪਣੇ ਪੁਰਖਿਆਂ ਵਾਂਗੂੰ ਨਾ ਹੋਣ, ਇੱਕ ਕੱਬੀ ਪੀੜ੍ਹੀ ਜਿਸ ਆਪਣਾ ਮਨ ਕਾਇਮ ਨਾ ਰੱਖਿਆ, ਅਤੇ ਜਿਹ ਦਾ ਆਤਮਾ ਪਰਮੇਸ਼ੁਰ ਵਿੱਚ ਦ੍ਰਿੜ੍ਹ ਨਾ ਰਿਹਾ।
ne fiant sicut patres eorum generatio prava et exasperans generatio quae non direxit cor suum et non est creditus cum Deo spiritus eius
9 ੯ ਇਫ਼ਰਾਈਮ ਦੀ ਅੰਸ ਸ਼ਾਸ਼ਤਰ ਧਾਰੀ ਹੋ ਕੇ ਤੇ ਧਣੁੱਖ ਲੈ ਕੇ ਲੜਾਈ ਦੇ ਦਿਨ ਪਿੱਛੇ ਮੁੜ ਆਈ।
filii Effrem intendentes et mittentes arcus conversi sunt in die belli
10 ੧੦ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ।
non custodierunt testamentum Dei et in lege eius noluerunt ambulare
11 ੧੧ ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
et obliti sunt benefactorum eius et mirabilium eius quae ostendit eis
12 ੧੨ ਉਨ੍ਹਾਂ ਦੇ ਪੁਰਖਿਆਂ ਦੇ ਅੱਗੇ ਮਿਸਰ ਦੇਸ ਵਿੱਚ, ਸੋਆਨ ਦੀ ਮੈਦਾਨ ਵਿੱਚ ਉਸ ਨੇ ਇੱਕ ਅਚਰਜ਼ ਕੰਮ ਕੀਤਾ।
coram patribus eorum quae fecit mirabilia in terra Aegypti in campo Taneos
13 ੧੩ ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।
interrupit mare et perduxit eos statuit aquas quasi utrem
14 ੧੪ ਉਸ ਨੇ ਦਿਨ ਨੂੰ ਬੱਦਲ ਨਾਲ, ਅਤੇ ਸਾਰੀ ਰਾਤ ਅੱਗ ਦੀ ਲੋ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
et deduxit eos in nube diei et tota nocte in inluminatione ignis
15 ੧੫ ਉਸ ਨੇ ਉਜਾੜ ਵਿੱਚ ਚੱਟਾਨ ਪਾੜ ਕੇ, ਉਨ੍ਹਾਂ ਨੂੰ ਜਾਣੀਦਾ ਡੁੰਘਿਆਈਆਂ ਵਿੱਚੋਂ ਬਹੁਤ ਪਾਣੀ ਪਿਲਾਇਆ,
interrupit petram in heremo et adaquavit eos velut in abysso multa
16 ੧੬ ਉਸ ਨੇ ਢਿੱਗ ਵਿੱਚੋਂ ਧਾਰਾਂ ਕੱਢੀਆਂ, ਅਤੇ ਆਪਣੀ ਦਰਿਆਵਾਂ ਵਾਂਗੂੰ ਵਗਾਇਆ।
et eduxit aquam de petra et deduxit tamquam flumina aquas
17 ੧੭ ਤਾਂ ਉਨ੍ਹਾਂ ਨੇ ਉਹ ਦਾ ਹੋਰ ਵੀ ਪਾਪ ਕੀਤਾ, ਅਤੇ ਥਲ ਵਿੱਚ ਅੱਤ ਮਹਾਨ ਤੋਂ ਆਕੀ ਹੀ ਰਹੇ।
et adposuerunt adhuc peccare ei in ira excitaverunt Excelsum in inaquoso
18 ੧੮ ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
et temptaverunt Deum in cordibus suis ut peterent escas animabus suis
19 ੧੯ ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?
et male locuti sunt de Deo dixerunt numquid poterit Deus parare mensam in deserto
20 ੨੦ ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
quoniam percussit petram et fluxerunt aquae et torrentes inundaverunt numquid et panem potest dare aut parare mensam populo suo
21 ੨੧ ਇਸ ਲਈ ਜਦ ਯਹੋਵਾਹ ਨੇ ਸੁਣਿਆ ਤਾਂ ਅੱਤ ਕ੍ਰੋਧਵਾਨ ਹੋਇਆ, ਅਤੇ ਯਾਕੂਬ ਵਿੱਚ ਅੱਗ ਭੜਕੀ, ਨਾਲੇ ਇਸਰਾਏਲ ਉੱਤੇ ਵੀ ਕੋਪ ਹੋਇਆ,
ideo audivit Dominus et distulit et ignis accensus est in Iacob et ira ascendit in Israhel
22 ੨੨ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ।
quia non crediderunt in Deo nec speraverunt in salutare eius
23 ੨੩ ਤਾਂ ਵੀ ਉਸ ਨੇ ਉੱਪਰ ਗਗਣ ਨੂੰ ਹੁਕਮ ਦਿੱਤਾ, ਅਤੇ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ,
et mandavit nubibus desuper et ianuas caeli aperuit
24 ੨੪ ਅਤੇ ਉਨ੍ਹਾਂ ਦੇ ਖਾਣ ਲਈ ਮੰਨ ਵਰ੍ਹਾਇਆ, ਅਤੇ ਉਨ੍ਹਾਂ ਨੂੰ ਸਵਰਗੀ ਅੰਨ ਦਿੱਤਾ।
et pluit illis manna ad manducandum et panem caeli dedit eis
25 ੨੫ ਬਲਵੰਤਾਂ ਦੀ ਰੋਟੀ ਇਨਸਾਨ ਨੇ ਖਾਧੀ, ਉਸ ਨੇ ਰੱਜਵੀਂ ਰੋਟੀ ਭੇਜੀ।
panem angelorum manducavit homo cibaria misit eis in abundantiam
26 ੨੬ ਉਸ ਨੇ ਅਕਾਸ਼ ਵਿੱਚ ਪੁਰੇ ਦੀ ਹਵਾ ਵਗਾਈ, ਅਤੇ ਆਪਣੀ ਸਮਰੱਥਾ ਨਾਲ ਦੱਖਣੀ ਹਵਾ ਚਲਾਈ,
transtulit austrum de caelo et induxit in virtute sua africum
27 ੨੭ ਅਤੇ ਉਨ੍ਹਾਂ ਉੱਤੇ ਧੂੜ ਵਾਂਗੂੰ ਮਹਾਂ ਪਰਸ਼ਾਦ, ਅਤੇ ਸਮੁੰਦਰ ਦੀ ਰੇਤ ਵਾਂਗੂੰ ਪੰਖੇਰੂ ਵਰ੍ਹਾਏ,
et pluit super eos sicut pulverem carnes et sicut harenam maris volatilia pinnata
28 ੨੮ ਅਤੇ ਉਨ੍ਹਾਂ ਦੇ ਡੇਰੇ ਵਿੱਚ ਅਤੇ ਉਨ੍ਹਾਂ ਦੇ ਵਸੇਬਿਆਂ ਦੇ ਆਲੇ-ਦੁਆਲੇ ਗਿਰਾਏ।
et ceciderunt in medio castrorum eorum circa tabernacula eorum
29 ੨੯ ਸੋ ਉਨ੍ਹਾਂ ਨੇ ਬਹੁਤ ਰੱਜ ਕੇ ਖਾਧਾ, ਅਤੇ ਉਸ ਨੇ ਉਨ੍ਹਾਂ ਦੀ ਇੱਛਿਆ ਨੂੰ ਪੂਰਾ ਕੀਤਾ।
et manducaverunt et saturati sunt nimis et desiderium eorum adtulit eis
30 ੩੦ ਓਹ ਆਪਣੀ ਹਿਰਸ ਤੋਂ ਹਟੇ, ਉਨ੍ਹਾਂ ਦਾ ਖਾਣਾ ਅਜੇ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ,
non sunt fraudati a desiderio suo adhuc escae eorum erant in ore ipsorum
31 ੩੧ ਕਿ ਪਰਮੇਸ਼ੁਰ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਦੇ ਡਾਢੇ ਮੋਟਿਆਂ ਨੂੰ ਵੱਢ ਸੁੱਟਿਆ, ਅਤੇ ਇਸਰਾਏਲ ਦੇ ਗੱਭਰੂਆਂ ਨੂੰ ਨਿਵਾ ਲਿਆ।
et ira Dei ascendit in eos et occidit pingues eorum et electos Israhel inpedivit
32 ੩੨ ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ਼ ਕਰਤੱਬਾਂ ਤੇ ਪਰਤੀਤ ਨਾ ਕੀਤੀ।
in omnibus his peccaverunt adhuc et non crediderunt mirabilibus eius
33 ੩੩ ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।
et defecerunt in vanitate dies eorum et anni eorum cum festinatione
34 ੩੪ ਜਦ ਉਸ ਨੇ ਉਹਨਾਂ ਨੂੰ ਵੱਢਿਆ ਤਾਂ ਉਨ੍ਹਾਂ ਨੇ ਉਸ ਦੀ ਭਾਲ ਕੀਤੀ, ਓਹ ਮੁੜੇ ਤੇ ਉਨ੍ਹਾਂ ਨੇ ਮਨੋਂ ਤਨੋਂ ਪਰਮੇਸ਼ੁਰ ਨੂੰ ਭਾਲਿਆ।
cum occideret eos quaerebant eum et revertebantur et diluculo veniebant ad Deum
35 ੩੫ ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਪਰਮੇਸ਼ੁਰ ਸਾਡੀ ਚੱਟਾਨ ਹੈ, ਅਤੇ ਅੱਤ ਮਹਾਨ ਪਰਮੇਸ਼ੁਰ ਸਾਡਾ ਛੁਡਾਉਣ ਵਾਲਾ ਹੈ।
et rememorati sunt quia Deus adiutor est eorum et Deus excelsus redemptor eorum est
36 ੩੬ ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ-ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
et dilexerunt eum in ore suo et lingua sua mentiti sunt ei
37 ੩੭ ਕਿਉਂ ਜੋ ਉਨ੍ਹਾਂ ਦੇ ਮਨ ਉਸ ਦੇ ਨਾਲ ਕਾਇਮ ਨਹੀਂ ਸਨ, ਨਾ ਓਹ ਉਸ ਦੇ ਨੇਮ ਵਿੱਚ ਵਫ਼ਾਦਾਰ ਰਹੇ,
cor autem ipsorum non erat rectum cum eo nec fideles habiti sunt in testamento eius
38 ੩੮ ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ।
ipse autem est misericors et propitius fiet peccatis eorum et non perdet eos et abundabit ut avertat iram suam et non accendet omnem iram suam
39 ੩੯ ਉਸ ਨੂੰ ਤਾਂ ਯਾਦ ਸੀ ਕਿ ਓਹ ਨਿਰੇ ਬਸ਼ਰ ਹੀ ਹਨ, ਓਹ ਹਵਾ ਹਨ ਜਿਹੜੀ ਵਗਦੀ ਹੈ ਅਤੇ ਮੁੜ ਨਹੀਂ ਆਉਂਦੀ।
et recordatus est quia caro sunt spiritus vadens et non rediens
40 ੪੦ ਕਿੰਨੀ ਵਾਰ ਓਹ ਉਜਾੜ ਵਿੱਚ ਉਸ ਤੋਂ ਆਕੀ ਹੋਏ, ਅਤੇ ਉਸ ਨੂੰ ਥਲ ਵਿੱਚ ਉਦਾਸ ਕੀਤਾ!
quotiens exacerbaverunt eum in deserto in ira concitaverunt eum in inaquoso
41 ੪੧ ਮੁੜ ਘਿੜ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰਤਾਇਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਅਕਾਇਆ।
et conversi sunt et temptaverunt Deum et Sanctum Israhel exacerbaverunt
42 ੪੨ ਉਨ੍ਹਾਂ ਨੇ ਉਸ ਦੇ ਹੱਥ ਨੂੰ ਚੇਤੇ ਨਾ ਰੱਖਿਆ, ਨਾ ਉਸ ਦਿਨ ਨੂੰ ਜਦ ਉਸ ਨੇ ਉਨ੍ਹਾਂ ਨੂੰ ਵਿਰੋਧੀ ਤੋਂ ਛੁਡਾਇਆ,
non sunt recordati manus eius die qua redemit eos de manu tribulantis
43 ੪੩ ਜਦ ਉਸ ਨੇ ਮਿਸਰ ਵਿੱਚ ਆਪਣੇ ਨਿਸ਼ਾਨ, ਅਤੇ ਸੋਆਨ ਦੀ ਜੂਹ ਵਿੱਚ ਆਪਣੇ ਅਚੰਭੇ ਵਿਖਾਏ।
sicut posuit in Aegypto signa sua et prodigia sua in campo Taneos
44 ੪੪ ਉਸ ਨੇ ਉਨ੍ਹਾਂ ਦੋ ਦਰਿਆਵਾਂ ਨੂੰ ਲਹੂ ਬਣਾ ਦਿੱਤਾ, ਨਾਲੇ ਉਨ੍ਹਾਂ ਦੀਆਂ ਨਦੀਆਂ ਨੂੰ, ਸੋ ਓਹ ਉਨ੍ਹਾਂ ਤੋਂ ਪੀ ਨਾ ਸਕੇ।
et convertit in sanguine flumina eorum et imbres eorum ne biberent
45 ੪੫ ਉਸ ਨੇ ਉਨ੍ਹਾਂ ਵਿੱਚ ਮੱਖਾਂ ਦੇ ਝੁੰਡ ਭੇਜੇ ਜਿਹੜੇ ਉਨ੍ਹਾਂ ਨੂੰ ਖਾ ਗਏ, ਅਤੇ ਡੱਡੂ ਜਿਨ੍ਹਾਂ ਨੇ ਉਨ੍ਹਾਂ ਦਾ ਸੱਤਿਆਨਾਸ ਕੀਤਾ।
misit in eos cynomiam et comedit eos et ranam et disperdit eos
46 ੪੬ ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾ ਨੂੰ ਦਿੱਤੀ।
et dedit erugini fructus eorum et labores eorum lucustae
47 ੪੭ ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।
et occidit in grandine vineam eorum et moros eorum in pruina
48 ੪੮ ਉਸ ਨੇ ਉਨ੍ਹਾਂ ਦੇ ਪਸ਼ੂਆਂ ਨੂੰ ਗੜਿਆਂ ਦੇ ਅਤੇ ਉਨ੍ਹਾਂ ਦੇ ਵੱਗਾਂ ਨੂੰ ਤੇਜ ਲਸ਼ਕਾਂ ਦੇ ਹਵਾਲੇ ਕੀਤਾ।
et tradidit grandini iumenta eorum et possessionem eorum igni
49 ੪੯ ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।
misit in eos iram indignationis suae indignationem et iram et tribulationem inmissionem per angelos malos
50 ੫੦ ਉਸ ਨੇ ਆਪਣੇ ਕ੍ਰੋਧ ਲਈ ਰਾਹ ਸਿੱਧਾ ਕੀਤਾ, ਉਸ ਨੇ ਉਨ੍ਹਾਂ ਦੀਆਂ ਜਾਨਾਂ ਨੂੰ ਮੌਤ ਤੋਂ ਨਾ ਰੋਕਿਆ, ਸਗੋਂ ਉਨ੍ਹਾਂ ਦੀਆਂ ਹਯਾਤੀਆਂ ਨੂੰ ਬਵਾ ਦੇ ਹਵਾਲੇ ਕੀਤਾ।
viam fecit semitae irae suae non pepercit a morte animarum eorum et iumenta eorum in morte conclusit
51 ੫੧ ਉਸ ਨੇ ਮਿਸਰ ਵਿੱਚ ਸਾਰੇ ਪਹਿਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,
et percussit omne primitivum in terra Aegypti primitias laborum eorum in tabernaculis Cham
52 ੫੨ ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,
et abstulit sicut oves populum suum et perduxit eos tamquam gregem in deserto
53 ੫੩ ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢੱਕ ਲਿਆ।
et deduxit eos in spe et non timuerunt et inimicos eorum operuit mare
54 ੫੪ ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਪਵਿੱਤਰ ਥਾਂ ਦੇ ਬੰਨੇ ਤੱਕ ਪਹੁੰਚਾਇਆ, ਇਸ ਪਰਬਤ ਤੱਕ ਜਿਹ ਨੂੰ ਉਸ ਦੇ ਸੱਜੇ ਹੱਥ ਨੇ ਲਿਆ ਸੀ।
et induxit eos in montem sanctificationis suae montem quem adquisivit dextera eius et eiecit a facie eorum gentes et sorte divisit eis terram in funiculo distributionis
55 ੫੫ ਉਸ ਨੇ ਕੌਮਾਂ ਨੂੰ ਉਨ੍ਹਾਂ ਦੇ ਅੱਗੋਂ ਕੱਢ ਦਿੱਤਾ, ਅਤੇ ਜਰੀਬ ਨਾਲ ਮਿਣ ਕੇ ਉਨ੍ਹਾਂ ਨੂੰ ਮਿਲਖ਼ ਦਿੱਤੀ, ਅਤੇ ਇਸਰਾਏਲ ਦੀਆਂ ਗੋਤਾਂ ਨੂੰ ਉਨ੍ਹਾਂ ਦੇ ਤੰਬੂਆਂ ਵਿੱਚ ਵਸਾਇਆ।
et habitare fecit in tabernaculis eorum tribus Israhel
56 ੫੬ ਤਾਂ ਵੀ ਉਨ੍ਹਾਂ ਨੇ ਅੱਤ ਮਹਾਨ ਪਰਮੇਸ਼ੁਰ ਨੂੰ ਪਰਤਾਇਆ ਅਤੇ ਉਸ ਤੋਂ ਆਕੀ ਹੋ ਗਏ, ਅਤੇ ਉਸ ਦੀਆਂ ਸਾਖੀਆਂ ਦੀ ਪਾਲਣਾ ਨਾ ਕੀਤੀ।
et temptaverunt et exacerbaverunt Deum excelsum et testimonia eius non custodierunt
57 ੫੭ ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।
et averterunt se et non servaverunt pactum quemadmodum patres eorum conversi sunt in arcum pravum
58 ੫੮ ਆਪਣਿਆਂ ਉੱਚਿਆਂ ਥਾਵਾਂ ਦੇ ਕਾਰਨ ਉਸ ਦੇ ਗੁੱਸੇ ਨੂੰ ਛੇੜਿਆ, ਅਤੇ ਆਪਣੀਆਂ ਉੱਕਰੀਆਂ ਹੋਈਆਂ ਮੂਰਤਾਂ ਦੇ ਕਾਰਨ ਉਸ ਦੀ ਅਣਖ ਨੂੰ ਹਿਲਾਇਆ।
et in ira concitaverunt eum in collibus suis et in sculptilibus suis ad aemulationem eum provocaverunt
59 ੫੯ ਪਰਮੇਸ਼ੁਰ ਨੇ ਸੁਣਿਆ, ਤਾਂ ਬਹੁਤ ਤੱਪਿਆ, ਅਤੇ ਇਸਰਾਏਲ ਤੋਂ ਬਹੁਤ ਘਿਣ ਖਾਧੀ।
audivit Deus et sprevit et ad nihilum redegit valde Israhel
60 ੬੦ ਉਸ ਨੇ ਸ਼ੀਲੋਹ ਦੇ ਡੇਰੇ ਨੂੰ ਅਤੇ ਉਸ ਤੰਬੂ ਨੂੰ ਜਿਹੜਾ ਉਸ ਨੇ ਆਦਮੀਆਂ ਵਿੱਚ ਖੜ੍ਹਾ ਕੀਤਾ ਸੀ ਛੱਡ ਦਿੱਤਾ।
et reppulit tabernaculum Selo tabernaculum suum ubi habitavit in hominibus
61 ੬੧ ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ।
et tradidit in captivitatem virtutem eorum et pulchritudinem eorum in manus inimici
62 ੬੨ ਉਸ ਨੇ ਆਪਣੀ ਪਰਜਾ ਨੂੰ ਤਲਵਾਰ ਦੇ ਵੱਸ ਪਾਇਆ, ਅਤੇ ਆਪਣੀ ਮਿਲਖ਼ ਨਾਲ ਅੱਤ ਕ੍ਰੋਧਵਾਨ ਹੋਇਆ।
et conclusit in gladio populum suum et hereditatem suam sprevit
63 ੬੩ ਉਨ੍ਹਾਂ ਦੇ ਗੱਭਰੂਆਂ ਨੂੰ ਅੱਗ ਨੇ ਭਸਮ ਕਰ ਸੁੱਟਿਆ, ਅਤੇ ਉਨ੍ਹਾਂ ਦੀਆਂ ਕੁਆਰੀਆਂ ਦੇ ਸੁਹਾਗ ਨਾ ਗਾਏ ਗਏ।
iuvenes eorum comedit ignis et virgines eorum non sunt lamentatae
64 ੬੪ ਉਨ੍ਹਾਂ ਦੇ ਜਾਜਕ ਤਲਵਾਰ ਨਾਲ ਡਿੱਗੇ, ਪਰ ਉਨ੍ਹਾਂ ਦੀਆਂ ਵਿਧਵਾਂ ਨੇ ਵਿਰਲਾਪ ਨਾ ਕੀਤਾ।
sacerdotes eorum in gladio ceciderunt et viduae eorum non plorabuntur
65 ੬੫ ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ।
et excitatus est tamquam dormiens Dominus tamquam potens crapulatus a vino
66 ੬੬ ਉਸ ਨੇ ਆਪਣੇ ਵਿਰੋਧੀਆਂ ਨੂੰ ਮਾਰ ਕੇ ਪਿਛਾਂਹ ਹਟਾ ਦਿੱਤਾ, ਉਸ ਨੇ ਉਨ੍ਹਾਂ ਨੂੰ ਸਦਾ ਲਈ ਨਿੰਦਿਆ ਦਾ ਥਾਂ ਬਣਾਇਆ।
et percussit inimicos suos in posteriora obprobrium sempiternum dedit illis
67 ੬੭ ਨਾਲੇ ਉਸ ਨੇ ਯੂਸੁਫ਼ ਦੇ ਵੰਸ਼ ਨੂੰ ਤਿਆਗ ਦਿੱਤਾ, ਅਤੇ ਇਫ਼ਰਾਈਮ ਦੇ ਗੋਤ ਵਿੱਚੋਂ ਨਾ ਚੁਣਿਆ।
et reppulit tabernaculum Ioseph et tribum Effrem non elegit
68 ੬੮ ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,
et elegit tribum Iuda montem Sion quem dilexit
69 ੬੯ ਅਤੇ ਉਸ ਨੇ ਉੱਚਿਆਈਆਂ ਦੀ ਨਿਆਈਂ ਆਪਣਾ ਪਵਿੱਤਰ ਸਥਾਨ ਉਸਾਰਿਆ, ਅਤੇ ਧਰਤੀ ਦੀ ਨਿਆਈਂ ਜਿਹ ਨੂੰ ਉਸ ਨੇ ਸਦਾ ਲਈ ਅਟੱਲ ਰੱਖਿਆ ਹੈ।
et aedificavit sicut unicornium sanctificium suum in terra quam fundavit in saecula
70 ੭੦ ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵਾੜਿਆਂ ਵਿੱਚੋਂ ਉਹ ਨੂੰ ਲੈ ਲਿਆ।
et elegit David servum suum et sustulit eum de gregibus ovium de post fetantes accepit eum
71 ੭੧ ਉਹ ਉਸ ਨੂੰ ਬੱਚਿਆਂ ਵਾਲੀਆਂ ਭੇਡਾਂ ਦੇ ਪਿੱਛੇ ਚੱਲਣ ਤੋਂ ਹਟਾ ਲਿਆਇਆ। ਕਿ ਉਸ ਦੀ ਪਰਜਾ ਯਾਕੂਬ ਨੂੰ ਅਤੇ ਉਸ ਦੀ ਮਿਲਖ਼ ਇਸਰਾਏਲ ਨੂੰ ਚਰਾਵੇ।
pascere Iacob servum suum et Israhel hereditatem suam
72 ੭੨ ਸੋ ਉਹ ਨੇ ਆਪਣੇ ਮਨ ਦੀ ਸਚਿਆਈ ਨਾਲ ਉਨ੍ਹਾਂ ਨੂੰ ਚਰਾਇਆ, ਅਤੇ ਆਪਣੇ ਹੱਥਾਂ ਦੇ ਗੁਣ ਨਾਲ ਉਨ੍ਹਾਂ ਦੀ ਅਗਵਾਈ ਕੀਤੀ।
et pavit eos in innocentia cordis sui et in intellectibus manuum suarum deduxit eos