< ਜ਼ਬੂਰ 79 >
1 ੧ ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।
A psalm of Asaph. Heathen, O God, have come into your land, defiling your holy temple, and laying Jerusalem in ruins.
2 ੨ ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ।
They have given the bodies of your dead servants to the birds of the air to devour, and the flesh of your faithful to the beasts of the field.
3 ੩ ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।
Round about Jerusalem they have poured out their blood like water; and there was no one to bury them.
4 ੪ ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।
On every side our neighbours revile us and mock us and jeer at us.
5 ੫ ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?
How long will you be angry, O Lord? Will your jealousy burn like fire forever?
6 ੬ ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।
Pour out your wrath on the nations that don’t know you, on the kingdoms that do not call on your name.
7 ੭ ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।
For Jacob they devoured, they have desolated his home.
8 ੮ ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
Do not remember against us our ancestors’ sins; O meet us soon with your pity, for utterly weak are we.
9 ੯ ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।
Help us, O God our saviour, for the renown of your name: for your reputation deliver us and cover over our sins.
10 ੧੦ ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
Why should the nations say, ‘Where is their God?’ Let revenge for the outpoured blood of your servants be shown on the heathen before our eyes.
11 ੧੧ ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,
May the groans of the prisoner come before you; free the children of death by your mighty arm.
12 ੧੨ ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!
Pay our neighbours back sevenfold for the scorn they have heaped upon you, O Lord.
13 ੧੩ ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।
Then we, your people, the flock of your pasture, will give thanks to you for evermore, and tell your praise to all generations.