< ਜ਼ਬੂਰ 79 >

1 ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਕੌਮਾਂ ਤੇਰੀ ਮਿਰਾਸ ਵਿੱਚ ਆ ਗਈਆਂ ਹਨ, ਉਨ੍ਹਾਂ ਨੇ ਤੇਰੀ ਪਵਿੱਤਰ ਹੈਕਲ ਨੂੰ ਭਰਿਸ਼ਟ ਕਰ ਦਿੱਤਾ ਹੈ, ਉਨ੍ਹਾਂ ਨੇ ਯਰੂਸ਼ਲਮ ਨੂੰ ਥੇਹ ਕਰ ਦਿੱਤਾ ਹੈ।
מִזְמוֹר לְאָסָף אֱֽלֹהִים בָּאוּ גוֹיִם ׀ בְּֽנַחֲלָתֶךָ טִמְּאוּ אֶת־הֵיכַל קׇדְשֶׁךָ שָׂמוּ אֶת־יְרוּשָׁלַ͏ִם לְעִיִּֽים׃
2 ਉਨ੍ਹਾਂ ਨੇ ਤੇਰੇ ਸੇਵਕਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਤੇਰੇ ਸੰਤਾਂ ਦਾ ਮਾਸ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿੱਤਾ।
נָתְנוּ אֶת־נִבְלַת עֲבָדֶיךָ מַאֲכָל לְעוֹף הַשָּׁמָיִם בְּשַׂר חֲסִידֶיךָ לְחַיְתוֹ־אָֽרֶץ׃
3 ਉਹਨਾਂ ਦੇ ਲਹੂ ਨੂੰ ਉਨ੍ਹਾਂ ਨੇ ਪਾਣੀ ਵਾਂਗੂੰ ਯਰੂਸ਼ਲਮ ਦੇ ਆਲੇ-ਦੁਆਲੇ ਵਹਾਇਆ, ਪਰ ਦੱਬਣ ਵਾਲਾ ਕੋਈ ਨਹੀਂ ਸੀ।
שָׁפְכוּ דָמָם ׀ כַּמַּיִם סְֽבִיבוֹת יְֽרוּשָׁלָ͏ִם וְאֵין קוֹבֵֽר׃
4 ਅਸੀਂ ਆਪਣੇ ਗੁਆਂਢੀਆਂ ਲਈ ਨਿੰਦਿਆ, ਅਤੇ ਆਪਣੇ ਆਲੇ-ਦੁਆਲੇ ਦਿਆਂ ਲਈ ਮਖ਼ੌਲ ਤੇ ਹਾਸਾ ਬਣੇ ਹੋਏ ਹਾਂ।
הָיִינוּ חֶרְפָּה לִשְׁכֵנֵינוּ לַעַג וָקֶלֶס לִסְבִיבוֹתֵֽינוּ׃
5 ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਕ੍ਰੋਧਵਾਨ ਰਹੇਂਗਾ? ਕੀ ਤੇਰੀ ਅਣਖ ਅੱਗ ਦੀ ਨਿਆਈਂ ਬਲਦੀ ਰਹੇਗੀ?
עַד־מָה יְהֹוָה תֶּאֱנַף לָנֶצַח תִּבְעַר כְּמוֹ־אֵשׁ קִנְאָתֶֽךָ׃
6 ਆਪਣਾ ਕਹਿਰ ਉਨ੍ਹਾਂ ਕੌਮਾਂ ਉੱਤੇ ਵਹਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਅਤੇ ਉਨ੍ਹਾਂ ਪਾਤਸ਼ਾਹੀਆਂ ਉੱਤੇ ਜਿਹੜੀਆਂ ਤੇਰੇ ਨਾਮ ਨੂੰ ਨਹੀਂ ਪੁਕਾਰਦੀਆਂ।
שְׁפֹךְ חֲמָתְךָ אֶֽל־הַגּוֹיִם אֲשֶׁר לֹא־יְדָעוּךָ וְעַל מַמְלָכוֹת אֲשֶׁר בְּשִׁמְךָ לֹא קָרָֽאוּ׃
7 ਉਨ੍ਹਾਂ ਨੇ ਤਾਂ ਯਾਕੂਬ ਨੂੰ ਭੱਖ ਲਿਆ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਦਿੱਤਾ ਹੈ।
כִּי אָכַל אֶֽת־יַעֲקֹב וְֽאֶת־נָוֵהוּ הֵשַֽׁמּוּ׃
8 ਸਾਡੇ ਪੁਰਖਿਆਂ ਦੀਆਂ ਬਦੀਆਂ ਨੂੰ ਸਾਡੇ ਵਿਰੁੱਧ ਚੇਤੇ ਨਾ ਕਰ, ਤੇਰੀਆਂ ਰਹਮਤਾਂ ਸਾਡੇ ਉੱਤੇ ਛੇਤੀ ਆ ਜਾਣ, ਕਿਉਂਕਿ ਅਸੀਂ ਬਹੁਤ ਅਧੀਨ ਹੋ ਗਏ ਹਾਂ!
אַֽל־תִּזְכׇּר־לָנוּ עֲוֺנֹת רִאשֹׁנִים מַהֵר יְקַדְּמוּנוּ רַחֲמֶיךָ כִּי דַלּוֹנוּ מְאֹֽד׃
9 ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।
עׇזְרֵנוּ ׀ אֱלֹהֵי יִשְׁעֵנוּ עַֽל־דְּבַר כְּבֽוֹד־שְׁמֶךָ וְהַצִּילֵנוּ וְכַפֵּר עַל־חַטֹּאתֵינוּ לְמַעַן שְׁמֶֽךָ׃
10 ੧੦ ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ!
לָמָּה ׀ יֹאמְרוּ הַגּוֹיִם אַיֵּה אֱֽלֹהֵיהֶם יִוָּדַע (בגיים) [בַּגּוֹיִם] לְעֵינֵינוּ נִקְמַת דַּֽם־עֲבָדֶיךָ הַשָּׁפֽוּךְ׃
11 ੧੧ ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,
תָּבוֹא לְפָנֶיךָ אֶנְקַת אָסִיר כְּגֹדֶל זְרוֹעֲךָ הוֹתֵר בְּנֵי תְמוּתָֽה׃
12 ੧੨ ਅਤੇ ਸਾਡੇ ਗੁਆਂਢੀਆਂ ਨੂੰ ਜਿਨ੍ਹਾਂ ਨੇ ਤੇਰੀ ਨਿੰਦਿਆ ਕੀਤੀ ਹੈ, ਹੇ ਪ੍ਰਭੂ, ਉਨ੍ਹਾਂ ਦੀ ਨਿੰਦਿਆ ਸੱਤ ਗੁਣੀ ਉਨ੍ਹਾਂ ਦੇ ਪੱਲੇ ਪਾ!
וְהָשֵׁב לִשְׁכֵנֵינוּ שִׁבְעָתַיִם אֶל־חֵיקָם חֶרְפָּתָם אֲשֶׁר חֵרְפוּךָ אֲדֹנָֽי׃
13 ੧੩ ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ, ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।
וַאֲנַחְנוּ עַמְּךָ ׀ וְצֹאן מַרְעִיתֶךָ נוֹדֶה לְּךָ לְעוֹלָם לְדוֹר וָדֹר נְסַפֵּר תְּהִלָּתֶֽךָ׃

< ਜ਼ਬੂਰ 79 >