< ਜ਼ਬੂਰ 8 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।
to/for to conduct upon [the] Gittith melody to/for David LORD lord our what? great name your in/on/with all [the] land: country/planet which to give: put [emph?] splendor your upon [the] heaven
2 ੨ ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
from lip infant and to suckle to found strength because to vex you to/for to cease enemy and to avenge
3 ੩ ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
for to see: see heaven your deed: work finger your moon and star which to establish: make
4 ੪ ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
what? human for to remember him and son: child man for to reckon: visit him
5 ੫ ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
and to lack him little from God and glory and glory to crown him
6 ੬ ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
to rule him in/on/with deed: work hand your all to set: put underneath: under foot his
7 ੭ ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ,
sheep and cattle all their and also animal field
8 ੮ ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
bird heaven and fish [the] sea to pass way sea
9 ੯ ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!
LORD lord our what? great name your in/on/with all [the] land: country/planet