< ਜ਼ਬੂਰ 80 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ। ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!
לַמְנַצֵּ֥חַ אֶל־שֹׁשַׁנִּ֑ים עֵד֖וּת לְאָסָ֣ף מִזְמֽוֹר׃ רֹ֘עֵ֤ה יִשְׂרָאֵ֨ל ׀ הַאֲזִ֗ינָה נֹהֵ֣ג כַּצֹּ֣אן יוֹסֵ֑ף יֹשֵׁ֖ב הַכְּרוּבִ֣ים הוֹפִֽיעָה׃
2 ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!
לִפְנֵ֤י אֶפְרַ֨יִם ׀ וּבִנְיָ֘מִ֤ן וּמְנַשֶּׁ֗ה עוֹרְרָ֥ה אֶת־גְּבֽוּרָתֶ֑ךָ וּלְכָ֖ה לִישֻׁעָ֣תָה לָּֽנוּ׃
3 ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
אֱלֹהִ֥ים הֲשִׁיבֵ֑נוּ וְהָאֵ֥ר פָּ֝נֶ֗יךָ וְנִוָּשֵֽׁעָה׃
4 ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?
יְהוָ֣ה אֱלֹהִ֣ים צְבָא֑וֹת עַד־מָתַ֥י עָ֝שַׁ֗נְתָּ בִּתְפִלַּ֥ת עַמֶּֽךָ׃
5 ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।
הֶ֭אֱכַלְתָּם לֶ֣חֶם דִּמְעָ֑ה וַ֝תַּשְׁקֵ֗מוֹ בִּדְמָע֥וֹת שָׁלִֽישׁ׃
6 ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।
תְּשִׂימֵ֣נוּ מָ֭דוֹן לִשְׁכֵנֵ֑ינוּ וְ֝אֹיְבֵ֗ינוּ יִלְעֲגוּ־לָֽמוֹ׃
7 ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
אֱלֹהִ֣ים צְבָא֣וֹת הֲשִׁיבֵ֑נוּ וְהָאֵ֥ר פָּ֝נֶ֗יךָ וְנִוָּשֵֽׁעָה׃
8 ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
גֶּ֭פֶן מִמִּצְרַ֣יִם תַּסִּ֑יעַ תְּגָרֵ֥שׁ גּ֝וֹיִ֗ם וַתִּטָּעֶֽהָ׃
9 ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
פִּנִּ֥יתָ לְפָנֶ֑יהָ וַתַּשְׁרֵ֥שׁ שָׁ֝רָשֶׁ֗יהָ וַתְּמַלֵּא־אָֽרֶץ׃
10 ੧੦ ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
כָּסּ֣וּ הָרִ֣ים צִלָּ֑הּ וַ֝עֲנָפֶ֗יהָ אַֽרְזֵי־אֵֽל׃
11 ੧੧ ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
תְּשַׁלַּ֣ח קְצִירֶ֣הָ עַד־יָ֑ם וְאֶל־נָ֝הָ֗ר יֽוֹנְקוֹתֶֽיהָ׃
12 ੧੨ ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
לָ֭מָּה פָּרַ֣צְתָּ גְדֵרֶ֑יהָ וְ֝אָר֗וּהָ כָּל־עֹ֥בְרֵי דָֽרֶךְ׃
13 ੧੩ ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
יְכַרְסְמֶ֣נָּֽה חֲזִ֣יר מִיָּ֑עַר וְזִ֖יז שָׂדַ֣י יִרְעֶֽנָּה׃
14 ੧੪ ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
אֱלֹהִ֣ים צְבָאוֹת֮ שֽׁ֫וּב־נָ֥א הַבֵּ֣ט מִשָּׁמַ֣יִם וּרְאֵ֑ה וּ֝פְקֹ֗ד גֶּ֣פֶן זֹֽאת׃
15 ੧੫ ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।
וְ֭כַנָּה אֲשֶׁר־נָטְעָ֣ה יְמִינֶ֑ךָ וְעַל־בֵּ֝֗ן אִמַּ֥צְתָּה לָּֽךְ׃
16 ੧੬ ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।
שְׂרֻפָ֣ה בָאֵ֣שׁ כְּסוּחָ֑ה מִגַּעֲרַ֖ת פָּנֶ֣יךָ יֹאבֵֽדוּ׃
17 ੧੭ ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।
תְּֽהִי־יָ֭דְךָ עַל־אִ֣ישׁ יְמִינֶ֑ךָ עַל־בֶּן־אָ֝דָ֗ם אִמַּ֥צְתָּ לָּֽךְ׃
18 ੧੮ ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
וְלֹא־נָס֥וֹג מִמֶּ֑ךָּ תְּ֝חַיֵּ֗נוּ וּבְשִׁמְךָ֥ נִקְרָֽא׃
19 ੧੯ ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
יְה֘וָ֤ה אֱלֹהִ֣ים צְבָא֣וֹת הֲשִׁיבֵ֑נוּ הָאֵ֥ר פָּ֝נֶ֗יךָ וְנִוָּשֵֽׁעָה׃

< ਜ਼ਬੂਰ 80 >