< ਜ਼ਬੂਰ 80 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ। ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!
Psalmus, in finem, pro iis, qui commutabuntur, testimonium Asaph. Qui regis Israel, intende: qui deducis velut ovem Ioseph. Qui sedes super cherubim, manifestare
2 ੨ ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਦੇ ਅੱਗੇ ਆਪਣਾ ਬਲ ਜਗਾ, ਅਤੇ ਸਾਡੇ ਬਚਾਓ ਲਈ ਆ!
coram Ephraim, Beniamin, et Manasse. Excita potentiam tuam, et veni, ut salvos facias nos.
3 ੩ ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
Deus converte nos: et ostende faciem tuam, et salvi erimus.
4 ੪ ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਤੂੰ ਕਦ ਤਾਈਂ ਆਪਣੀ ਪਰਜਾ ਦੀ ਪ੍ਰਾਰਥਨਾ ਉੱਤੇ ਆਪਣਾ ਕਹਿਰ ਰੂਪੀ ਧੂੰਆਂ ਕਰਦਾ ਰਹੇਂਗਾ?
Domine Deus virtutum, quousque irasceris super orationem servi tui?
5 ੫ ਤੂੰ ਉਨ੍ਹਾਂ ਨੂੰ ਅੰਝੂਆਂ ਦੀ ਰੋਟੀ ਖਵਾਈ ਹੈ, ਅਤੇ ਬਾਟੇ ਭਰ ਕੇ ਹੰਝੂ ਉਨ੍ਹਾਂ ਨੂੰ ਪਿਲਾਏ।
Cibabis nos pane lacrymarum: et potum dabis nobis in lacrymis in mensura?
6 ੬ ਸਾਡੇ ਗੁਆਂਢੀਆਂ ਦੇ ਲਈ ਤੂੰ ਸਾਨੂੰ ਝਗੜੇ ਦਾ ਕਾਰਨ ਬਣਾਉਂਦਾ ਹੈਂ, ਅਤੇ ਸਾਡੇ ਵੈਰੀ ਆਪੋ ਵਿੱਚ ਹਾਸੀ ਕਰਦੇ ਹਨ।
Posuisti nos in contradictionem vicinis nostris: et inimici nostri subsannaverunt nos.
7 ੭ ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
Deus virtutum converte nos: et ostende faciem tuam: et salvi erimus.
8 ੮ ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ।
Vineam de Aegypto transtulisti: eiecisti Gentes, et plantasti eam.
9 ੯ ਤੂੰ ਉਸ ਦੇ ਲਈ ਥਾਂ ਤਿਆਰ ਕੀਤਾ, ਉਸ ਨੇ ਡੂੰਘੀ ਜੜ੍ਹ ਫੜੀ ਤੇ ਵਧ ਕੇ ਦੇਸ ਨੂੰ ਭਰ ਦਿੱਤਾ।
Dux itineris fuisti in conspectu eius: plantasti radices eius, et implevit terram.
10 ੧੦ ਪਰਬਤ ਉਸ ਦੇ ਛਾਂ ਨਾਲ ਕੱਜੇ ਗਏ, ਅਤੇ ਉਸ ਦੀਆਂ ਟਹਿਣੀਆਂ ਪਰਮੇਸ਼ੁਰ ਦੇ ਦਿਆਰਾਂ ਵਰਗੀਆਂ ਸਨ।
Operuit montes umbra eius: et arbusta eius cedros Dei.
11 ੧੧ ਉਸ ਨੇ ਸਮੁੰਦਰ ਤੱਕ ਆਪਣੀਆਂ ਡਾਲੀਆਂ ਪਸਾਰੀਆਂ, ਅਤੇ ਆਪਣੀਆਂ ਸ਼ਾਖਾਂ ਨਦੀ ਤਾਈਂ।
Extendit palmites suos usque ad mare: et usque ad flumen propagines eius.
12 ੧੨ ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?
Ut quid destruxisti maceriam eius: et vindemiant eam omnes, qui praetergrediuntur viam?
13 ੧੩ ਜੰਗਲੀ ਸੂਰ ਉਹ ਨੂੰ ਉਜਾੜਦਾ ਹੈ, ਅਤੇ ਮੈਦਾਨ ਦੇ ਜਾਨਵਰ ਉਹ ਨੂੰ ਖਾ ਲੈਂਦੇ ਹਨ।
Exterminavit eam aper de silva: et singularis ferus depastus est eam.
14 ੧੪ ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
Deus virtutum convertere: respice de caelo, et vide, et visita vineam istam.
15 ੧੫ ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ।
Et perfice eam, quam plantavit dextera tua: et super filium hominis, quem confirmasti tibi.
16 ੧੬ ਉਹ ਅੱਗ ਨਾਲ ਸਾੜਿਆ ਗਿਆ, ਉਹ ਵੱਢਿਆ ਗਿਆ, ਓਹ ਤੇਰੇ ਮੁੱਖੜੇ ਦੇ ਦਬਕੇ ਨਾਲ ਨਾਸ ਹੋ ਜਾਂਦੇ ਹਨ।
Incensa igni, et suffossa ab increpatione vultus tui peribunt.
17 ੧੭ ਤੇਰੇ ਸੱਜੇ ਹੱਥ ਦੇ ਮਨੁੱਖ ਉੱਤੇ ਤੇਰਾ ਹੱਥ ਹੋਵੇ, ਉਸ ਆਦਮੀ ਦੀ ਅੰਸ ਉੱਤੇ ਜੋ ਤੂੰ ਆਪਣੇ ਲਈ ਤਕੜਾ ਕੀਤਾ।
Fiat manus tua super virum dexterae tuae: et super filium hominis, quem confirmasti tibi.
18 ੧੮ ਤਾਂ ਅਸੀਂ ਤੈਥੋਂ ਪਿਛਾਹਾਂ ਨਾ ਹਟਾਂਗੇ, ਸਾਨੂੰ ਜਿਵਾਲ, ਤਾਂ ਅਸੀਂ ਤੇਰੇ ਨਾਮ ਉੱਤੇ ਪੁਕਾਰਾਂਗੇ।
Et non discedimus a te, vivificabis nos: et nomen tuum invocabimus.
19 ੧੯ ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!।
Domine Deus virtutum converte nos: et ostende faciem tuam, et salvi erimus.