< ਜ਼ਬੂਰ 81 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ। ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!
למנצח על-הגתית לאסף ב הרנינו לאלהים עוזנו הריעו לאלהי יעקב
2 ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ।
שאו-זמרה ותנו-תף כנור נעים עם-נבל
3 ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
תקעו בחדש שופר בכסה ליום חגנו
4 ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
כי חק לישראל הוא משפט לאלהי יעקב
5 ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,
עדות ביהוסף שמו-- בצאתו על-ארץ מצרים שפת לא-ידעתי אשמע
6 ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।
הסירותי מסבל שכמו כפיו מדוד תעברנה
7 ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
בצרה קראת ואחלצך אענך בסתר רעם אבחנך על-מי מריבה סלה
8 ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
שמע עמי ואעידה בך ישראל אם-תשמע-לי
9 ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
לא-יהיה בך אל זר ולא תשתחוה לאל נכר
10 ੧੦ ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
אנכי יהוה אלהיך-- המעלך מארץ מצרים הרחב-פיך ואמלאהו
11 ੧੧ ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
ולא-שמע עמי לקולי וישראל לא-אבה לי
12 ੧੨ ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
ואשלחהו בשרירות לבם ילכו במועצותיהם
13 ੧੩ ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
לו--עמי שמע לי ישראל בדרכי יהלכו
14 ੧੪ ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!
כמעט אויביהם אכניע ועל צריהם אשיב ידי
15 ੧੫ ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
משנאי יהוה יכחשו-לו ויהי עתם לעולם
16 ੧੬ ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।
ויאכילהו מחלב חטה ומצור דבש אשביעך

< ਜ਼ਬੂਰ 81 >