< ਜ਼ਬੂਰ 81 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਥ ਰਾਗ ਵਿੱਚ ਆਸਾਫ਼ ਦਾ ਭਜਨ। ਸਾਡੇ ਬਲ ਦੇ ਪਰਮੇਸ਼ੁਰ ਦਾ ਜੈਕਾਰਾ ਗਜਾਓ, ਯਾਕੂਬ ਦੇ ਪਰਮੇਸ਼ੁਰ ਲਈ ਖੁਸ਼ੀ ਨਾਲ ਲਲਕਾਰੋ!
In finem, Pro torcularibus, Psalmus ipsi Asaph. Exultate Deo adiutori nostro: iubilate Deo Iacob.
2 ੨ ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਬਰਬਤ ਅਤੇ ਸਿਤਾਰ ਨਾਲ ਵਜਾਓ।
Sumite psalmum, et date tympanum: psalterium iucundum cum cithara.
3 ੩ ਅਮੱਸਿਆ ਉੱਤੇ ਤੁਰ੍ਹੀ ਵਜਾਓ, ਨਾਲੇ ਪੂਰਨਮਾਸੀ ਉੱਤੇ ਵੀ ਜੋ ਸਾਡੇ ਪਰਬ ਦਾ ਦਿਨ ਹੈ।
Buccinate in Neomenia tuba, in insigni die solemnitatis vestræ:
4 ੪ ਉਹ ਤਾਂ ਇਸਰਾਏਲ ਲਈ ਇੱਕ ਬਿਧੀ ਹੈ, ਅਤੇ ਯਾਕੂਬ ਦੇ ਪਰਮੇਸ਼ੁਰ ਦਾ ਹੁਕਮਨਾਮਾ ਹੈ।
Quia præceptum in Israel est: et iudicium Deo Iacob.
5 ੫ ਉਸ ਨੇ ਉਹ ਨੂੰ ਯੂਸੁਫ਼ ਲਈ ਸਾਖੀ ਠਹਿਰਾਇਆ, ਜਦ ਉਹ ਮਿਸਰ ਦੇਸ ਦੇ ਵਿਰੁੱਧ ਨਿੱਕਲਿਆ। ਮੈਂ ਇੱਕ ਹੀ ਬੋਲੀ ਸੁਣਨ ਲੱਗਾ ਜੋ ਮੈਂ ਨਹੀਂ ਜਾਣਦਾ,
Testimonium in Ioseph posuit illud, cum exiret de Terra Ægypti: linguam, quam non noverat, audivit.
6 ੬ ਮੈਂ ਉਹ ਦੇ ਮੋਢੇ ਦੇ ਉੱਤੋਂ ਭਾਰ ਲਹਾਇਆ, ਉਹ ਦੇ ਹੱਥ ਟੋਕਰੀ ਤੋਂ ਛੁੱਟ ਗਏ।
Divertit ab oneribus dorsum eius: manus eius in cophino servierunt.
7 ੭ ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।
In tribulatione invocasti me, et liberavi te: exaudivi te in abscondito tempestatis: probavi te apud aquam contradictionis.
8 ੮ ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!।
Audi populus meus, et contestabor te: Israel si audieris me,
9 ੯ ਤੇਰੇ ਵਿੱਚ ਕੋਈ ਓਪਰਾ ਦੇਵਤਾ ਨਾ ਹੋਵੇ, ਅਤੇ ਨਾ ਤੂੰ ਕਿਸੇ ਪਰਾਏ ਦੇਵਤੇ ਅੱਗੇ ਮੱਥਾ ਟੇਕੀਂ!
non erit in te deus recens, neque adorabis deum alienum.
10 ੧੦ ਯਹੋਵਾਹ ਤੇਰਾ ਪਰਮੇਸ਼ੁਰ ਮੈਂ ਹੀ ਹਾਂ, ਜੋ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਇਆ, ਆਪਣਾ ਮੂੰਹ ਟੱਡ ਤਾਂ ਮੈਂ ਉਹ ਨੂੰ ਭਰ ਦਿਆਂਗਾ।
Ego enim sum Dominus Deus tuus, qui eduxi te de terra Ægypti: dilata os tuum, et implebo illud.
11 ੧੧ ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,
Et non audivit populus meus vocem meam: et Israel non intendit mihi.
12 ੧੨ ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।
Et dimisi eos secundum desideria cordis eorum, ibunt in adinventionibus suis.
13 ੧੩ ਕਾਸ਼ ਕੇ ਮੇਰੀ ਪਰਜਾ ਮੇਰੀ ਸੁਣਦੀ, ਅਤੇ ਇਸਰਾਏਲ ਮੇਰੇ ਮਾਰਗਾਂ ਉੱਤੇ ਚੱਲਦਾ!
Si populus meus audisset me: Israel si in viis meis ambulasset:
14 ੧੪ ਤਾਂ ਮੈਂ ਛੇਤੀ ਉਨ੍ਹਾਂ ਦੇ ਵੈਰੀਆਂ ਨੂੰ ਹੇਠਾਂ ਦੱਬ ਦਿੰਦਾ, ਅਤੇ ਉਨ੍ਹਾਂ ਦੇ ਵਿਰੋਧੀਆਂ ਉੱਤੇ ਆਪਣਾ ਹੱਥ ਚੁੱਕਦਾ!
Pro nihilo forsitan inimicos eorum humiliassem: et super tribulantes eos misissem manum meam.
15 ੧੫ ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
Inimici Domini mentiti sunt ei: et erit tempus eorum in sæcula.
16 ੧੬ ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।
Et cibavit eos ex adipe frumenti: et de petra, melle saturavit eos.