< ਜ਼ਬੂਰ 82 >
1 ੧ ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ,
Psalmus Asaph. Deus stetit in synagoga deorum: in medio autem deos diiudicat.
2 ੨ ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।
Usquequo iudicatis iniquitatem: et facies peccatorum sumitis?
3 ੩ ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
Iudicate egeno, et pupillo: humilem, et pauperem iustificate.
4 ੪ ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
Eripite pauperem: et egenum de manu peccatoris liberate.
5 ੫ ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
Nescierunt, neque intellexerunt, in tenebris ambulant: movebuntur omnia fundamenta terræ.
6 ੬ ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
Ego dixi: Dii estis, et filii excelsi omnes.
7 ੭ ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!
Vos autem sicut homines moriemini: et sicut unus de principibus cadetis.
8 ੮ ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।
Surge Deus, iudica terram: quoniam tu hereditabis in omnibus Gentibus.