< ਜ਼ਬੂਰ 83 >

1 ਗੀਤ। ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ!
שיר מזמור לאסף ב אלהים אל-דמי-לך אל-תחרש ואל-תשקט אל
2 ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ!
כי-הנה אויביך יהמיון ומשנאיך נשאו ראש
3 ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।
על-עמך יערימו סוד ויתיעצו על-צפוניך
4 ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ!
אמרו--לכו ונכחידם מגוי ולא-יזכר שם-ישראל עוד
5 ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਹੈ,
כי נועצו לב יחדו עליך ברית יכרתו
6 ਅਦੋਮ ਦੇ ਤੰਬੂ ਵਾਲੇ ਅਤੇ ਇਸਮਾਏਲੀ, ਮੋਆਬ ਅਤੇ ਹਗਰੀ,
אהלי אדום וישמעאלים מואב והגרים
7 ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,
גבל ועמון ועמלק פלשת עם-ישבי צור
8 ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸ਼ੀਆਂ ਲਈ ਬਾਂਹ ਕੱਢੀ। ਸਲਹ।
גם-אשור נלוה עמם היו זרוע לבני-לוט סלה
9 ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ ਦੇਸ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ!
עשה-להם כמדין כסיסרא כיבין בנחל קישון
10 ੧੦ ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।
נשמדו בעין-דאר היו דמן לאדמה
11 ੧੧ ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਹਿਜ਼ਾਦਿਆਂ ਨੂੰ ਜ਼ਬਾਹ ਅਤੇ ਸਲਮੁੰਨਾ ਵਾਂਗੂੰ ਕਰ,
שיתמו נדיבימו כערב וכזאב וכזבח וכצלמנע כל-נסיכימו
12 ੧੨ ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!
אשר אמרו נירשה לנו-- את נאות אלהים
13 ੧੩ ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।
אלהי שיתמו כגלגל כקש לפני-רוח
14 ੧੪ ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
כאש תבער-יער וכלהבה תלהט הרים
15 ੧੫ ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!
כן תרדפם בסערך ובסופתך תבהלם
16 ੧੬ ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।
מלא פניהם קלון ויבקשו שמך יהוה
17 ੧੭ ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਬਰਾ ਜਾਣ ਅਤੇ ਨਸ਼ਟ ਹੋਣ,
יבשו ויבהלו עדי-עד ויחפרו ויאבדו
18 ੧੮ ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!
וידעו-- כי-אתה שמך יהוה לבדך עליון על-כל-הארץ

< ਜ਼ਬੂਰ 83 >