< ਜ਼ਬੂਰ 83 >
1 ੧ ਗੀਤ। ਆਸਾਫ਼ ਦਾ ਭਜਨ ਹੇ ਪਰਮੇਸ਼ੁਰ, ਚੁੱਪ ਨਾ ਹੋ, ਚੁੱਪ ਕੀਤਾ ਨਾ ਰਹਿ ਅਤੇ ਚੈਨ ਨਾ ਲਈ, ਹੇ ਪਰਮੇਸ਼ੁਰ!
Песнь. Псалом Асафа. Боже! Не премолчи, не безмолвствуй и не оставайся в покое, Боже,
2 ੨ ਵੇਖ ਤਾਂ, ਤੇਰੇ ਵੈਰੀ ਹੁੱਲੜ ਕਰਦੇ ਹਨ, ਅਤੇ ਤੇਰੇ ਦੁਸ਼ਮਣ ਸਿਰ ਉਠਾਉਂਦੇ ਹਨ!
ибо вот, враги Твои шумят, и ненавидящие Тебя подняли голову;
3 ੩ ਓਹ ਤੇਰੇ ਲੋਕਾਂ ਦੇ ਵਿਰੁੱਧ ਛਲ ਮਤਾ ਮਤਾਉਂਦੇ ਹਨ, ਅਤੇ ਤੇਰੇ ਰਾਖਵੇਂ ਲੋਕਾਂ ਦੇ ਵਿਰੁੱਧ ਗੋਸ਼ਟਾਂ ਗੰਢਦੇ ਹਨ।
против народа Твоего составили коварный умысел и совещаются против хранимых Тобою;
4 ੪ ਉਨ੍ਹਾਂ ਨੇ ਆਖਿਆ, ਆਓ ਅਸੀਂ ਉਨ੍ਹਾਂ ਲੋਕਾਂ ਨੂੰ ਕੌਮ ਹੋਣ ਤੋਂ ਮਿਟਾ ਦੇਈਏ, ਤਾਂ ਜੋ ਇਸਰਾਏਲ ਦਾ ਨਿਆਂ ਫੇਰ ਚੇਤੇ ਨਾ ਆਵੇ!
сказали: “пойдем и истребим их из народов, чтобы не вспоминалось более имя Израиля.”
5 ੫ ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਹੈ,
Сговорились единодушно, заключили против Тебя союз:
6 ੬ ਅਦੋਮ ਦੇ ਤੰਬੂ ਵਾਲੇ ਅਤੇ ਇਸਮਾਏਲੀ, ਮੋਆਬ ਅਤੇ ਹਗਰੀ,
селения Едомовы и Измаильтяне, Моав и Агаряне,
7 ੭ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਸੂਰ ਦੇ ਵਾਸੀਆਂ ਸਣੇ,
Гевал и Аммон и Амалик, Филистимляне с жителями Тира.
8 ੮ ਅੱਸ਼ੂਰ ਵੀ ਉਨ੍ਹਾਂ ਨਾਲ ਰਲ ਗਿਆ, ਉਨ੍ਹਾਂ ਨੇ ਲੂਤ ਵੰਸ਼ੀਆਂ ਲਈ ਬਾਂਹ ਕੱਢੀ। ਸਲਹ।
И Ассур пристал к ним: они стали мышцею для сынов Лотовых.
9 ੯ ਤੂੰ ਉਨ੍ਹਾਂ ਨਾਲ ਇਹੋ ਜਿਹਾ ਕਰ ਜਿਹੋ ਜਿਹਾ ਤੂੰ ਮਿਦਯਾਨ ਦੇਸ, ਅਤੇ ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ!
Сделай им то же, что Мадиаму, что Сисаре, что Иавину у потока Киссона,
10 ੧੦ ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।
которые истреблены в Аендоре, сделались навозом для земли.
11 ੧੧ ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਹਿਜ਼ਾਦਿਆਂ ਨੂੰ ਜ਼ਬਾਹ ਅਤੇ ਸਲਮੁੰਨਾ ਵਾਂਗੂੰ ਕਰ,
Поступи с ними, с князьями их, как с Оривом и Зивом и со всеми вождями их, как с Зевеем и Салманом,
12 ੧੨ ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!
которые говорили: “возьмем себе во владение селения Божии”.
13 ੧੩ ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ।
Боже мой! Да будут они, как пыль в вихре, как солома перед ветром.
14 ੧੪ ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,
Как огонь сжигает лес, и как пламя опаляет горы,
15 ੧੫ ਤਿਵੇਂ ਤੂੰ ਆਪਣੇ ਤੂਫਾਨ ਨਾਲ ਉਨ੍ਹਾਂ ਦਾ ਪਿੱਛਾ ਕਰ, ਅਤੇ ਆਪਣੇ ਝੱਖੜ-ਝੋਲੇ ਨਾਲ ਉਨ੍ਹਾਂ ਦਾ ਸਾਹ ਸੁਕਾ!
так погони их бурею Твоею и вихрем Твоим приведи их в смятение;
16 ੧੬ ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।
исполни лица их бесчестием, чтобы они взыскали имя Твое, Господи!
17 ੧੭ ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਬਰਾ ਜਾਣ ਅਤੇ ਨਸ਼ਟ ਹੋਣ,
Да постыдятся и смятутся на веки, да посрамятся и погибнут,
18 ੧੮ ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!
и да познают, что Ты, Которого одного имя Господь, Всевышний над всею землею.