< ਜ਼ਬੂਰ 84 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!
To the chief Musician upon Gittith, A Psalm for the sons of Korah. How amiable [are] thy tabernacles, O LORD of hosts!
2 ੨ ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
My soul longeth, yea, even fainteth for the courts of the LORD: my heart and my flesh crieth out for the living God.
3 ੩ ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
Yea, the sparrow hath found an house, and the swallow a nest for herself, where she may lay her young, [even] thine altars, O LORD of hosts, my King, and my God.
4 ੪ ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
Blessed [are] they that dwell in thy house: they will be still praising thee. (Selah)
5 ੫ ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
Blessed [is] the man whose strength [is] in thee; in whose heart [are] the ways [of them].
6 ੬ ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
[Who] passing through the valley of Baca make it a well; the rain also filleth the pools.
7 ੭ ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।
They go from strength to strength, [every one of them] in Zion appeareth before God.
8 ੮ ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ।
O LORD God of hosts, hear my prayer: give ear, O God of Jacob. (Selah)
9 ੯ ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ!
Behold, O God our shield, and look upon the face of thine anointed.
10 ੧੦ ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
For a day in thy courts [is] better than a thousand. I had rather be a doorkeeper in the house of my God, than to dwell in the tents of wickedness.
11 ੧੧ ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।
For the LORD God [is] a sun and shield: the LORD will give grace and glory: no good [thing] will he withhold from them that walk uprightly.
12 ੧੨ ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!
O LORD of hosts, blessed [is] the man that trusteth in thee.