< ਜ਼ਬੂਰ 84 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਗਿਤੀਥ ਰਾਗ ਵਿੱਚ ਕੋਰਹ ਵੰਸ਼ੀਆਂ ਦਾ ਭਜਨ। ਹੇ ਸੈਨਾਂ ਦੇ ਯਹੋਵਾਹ, ਤੇਰੇ ਡੇਰੇ ਕਿਹੇ ਪ੍ਰੇਮ ਰੱਤੇ ਹਨ!
לַמְנַצֵּחַ עַֽל־הַגִּתִּית לִבְנֵי־קֹרַח מִזְמֽוֹר׃ מַה־יְּדִידוֹת מִשְׁכְּנוֹתֶיךָ יְהוָה צְבָאֽוֹת׃
2 ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ!
נִכְסְפָה וְגַם־כָּלְתָה ׀ נַפְשִׁי לְחַצְרוֹת יְהוָה לִבִּי וּבְשָׂרִי יְרַנְּנוּ אֶל אֵֽל־חָֽי׃
3 ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
גַּם־צִפּוֹר ׀ מָצְאָה בַיִת וּדְרוֹר ׀ קֵן לָהּ אֲשֶׁר־שָׁתָה אֶפְרֹחֶיהָ אֶֽת־מִזְבְּחוֹתֶיךָ יְהוָה צְבָאוֹת מַלְכִּי וֵאלֹהָֽי׃
4 ਧੰਨ ਓਹ ਹਨ ਜਿਹੜੇ ਭਵਨ ਵਿੱਚ ਵੱਸਦੇ ਹਨ, ਓਹ ਨਿੱਤ ਤੇਰੀ ਉਸਤਤ ਕਰਨਗੇ! ਸਲਹ।
אַשְׁרֵי יוֹשְׁבֵי בֵיתֶךָ עוֹד יְֽהַלְלוּךָ סֶּֽלָה׃
5 ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ, ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
אַשְׁרֵי אָדָם עֽוֹז־לוֹ בָךְ מְסִלּוֹת בִּלְבָבָֽם׃
6 ਓਹ ਬਾਕਾ ਦੀ ਵਾਦੀ ਦੇ ਵਿੱਚ ਦੀ ਲੰਘਦਿਆਂ, ਉੱਥੇ ਪਾਣੀ ਦੇ ਚਸ਼ਮੇ ਵਗਾ ਦਿੰਦੇ ਹਨ, ਸਗੋਂ ਪਹਿਲਾਂ ਮੀਂਹ ਉਸ ਨੂੰ ਬਰਕਤਾਂ ਨਾਲ ਢੱਕ ਲੈਂਦਾ ਹੈ।
עֹבְרֵי ׀ בְּעֵמֶק הַבָּכָא מַעְיָן יְשִׁיתוּהוּ גַּם־בְּרָכוֹת יַעְטֶה מוֹרֶֽה׃
7 ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ, ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।
יֵלְכוּ מֵחַיִל אֶל־חָיִל יֵרָאֶה אֶל־אֱלֹהִים בְּצִיּֽוֹן׃
8 ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਮੇਰੀ ਬੇਨਤੀ ਸੁਣ, ਹੇ ਯਾਕੂਬ ਦੇ ਪਰਮੇਸ਼ੁਰ, ਆਪਣਾ ਕੰਨ ਲਾ! ਸਲਹ।
יְהוָה אֱלֹהִים צְבָאוֹת שִׁמְעָה תְפִלָּתִי הַאֲזִינָה אֱלֹהֵי יַעֲקֹב סֶֽלָה׃
9 ਹੇ ਸਾਡੀ ਢਾਲ਼, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁੱਖੜੇ ਵੱਲ ਧਿਆਨ ਕਰ!
מָגִנֵּנוּ רְאֵה אֱלֹהִים וְהַבֵּט פְּנֵי מְשִׁיחֶֽךָ׃
10 ੧੦ ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ, ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
כִּי טֽוֹב־יוֹם בַּחֲצֵרֶיךָ מֵאָלֶף בָּחַרְתִּי הִסְתּוֹפֵף בְּבֵית אֱלֹהַי מִדּוּר בְּאָהֳלֵי־רֶֽשַׁע׃
11 ੧੧ ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।
כִּי שֶׁמֶשׁ ׀ וּמָגֵן יְהוָה אֱלֹהִים חֵן וְכָבוֹד יִתֵּן יְהוָה לֹא יִמְנַע־טוֹב לַֽהֹלְכִים בְּתָמִֽים׃
12 ੧੨ ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!
יְהוָה צְבָאוֹת אַֽשְׁרֵי אָדָם בֹּטֵחַ בָּֽךְ׃

< ਜ਼ਬੂਰ 84 >