< ਜ਼ਬੂਰ 85 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ। ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।
למנצח לבני-קרח מזמור ב רצית יהוה ארצך שבת שבות (שבית) יעקב
2 ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ।
נשאת עון עמך כסית כל-חטאתם סלה
3 ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
אספת כל-עברתך השיבות מחרון אפך
4 ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
שובנו אלהי ישענו והפר כעסך עמנו
5 ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
הלעולם תאנף-בנו תמשך אפך לדר ודר
6 ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
הלא-אתה תשוב תחינו ועמך ישמחו-בך
7 ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
הראנו יהוה חסדך וישעך תתן-לנו
8 ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
אשמעה-- מה-ידבר האל יהוה כי ידבר שלום--אל-עמו ואל-חסידיו ואל-ישובו לכסלה
9 ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
אך קרוב ליראיו ישעו לשכן כבוד בארצנו
10 ੧੦ ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
חסד-ואמת נפגשו צדק ושלום נשקו
11 ੧੧ ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
אמת מארץ תצמח וצדק משמים נשקף
12 ੧੨ ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
גם-יהוה יתן הטוב וארצנו תתן יבולה
13 ੧੩ ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
צדק לפניו יהלך וישם לדרך פעמיו

< ਜ਼ਬੂਰ 85 >