< ਜ਼ਬੂਰ 85 >
1 ੧ ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ। ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।
ヱホバよなんぢは御國にめぐみをそそぎたまへり なんぢヤコブの俘囚をかへしたまひき
2 ੨ ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ।
なんぢおのが民の不義をゆるしそのもろもろの罪をおほひたまひき (セラ)
3 ੩ ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
汝すべての怒をすてその烈しきいきどほりを遠けたまへり
4 ੪ ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
われらのすくひの神よかへりきたり我儕にむかひて忿怒をやめたまへ
5 ੫ ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
なんぢ永遠にわれらをいかり萬世にみいかりをひきのべたまふや
6 ੬ ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
汝によりてなんぢの民の喜悦をえんが爲に我儕を活したまはざるか
7 ੭ ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
ヱホバよなんぢの憐憫をわれらにしめし汝のすくひを我儕にあたへたまへ
8 ੮ ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
わが神ヱホバのいたりたまふ事をきかん ヱホバはその民その聖徒に平和をかたりたまへばなり さればかれらは愚かなる行爲にふたたび歸るなかれ
9 ੯ ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
實にそのすくひは神をおそるる者にちかし かくて榮光はわれらの國にとどまらん
10 ੧੦ ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
あはれみと眞實とともにあひ義と平和とたがひに接吻せり
11 ੧੧ ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
まことは地よりはえ義は天よりみおろせり
12 ੧੨ ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
ヱホバ善物をあたへたまへばわれらの國は物產をいださん
13 ੧੩ ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
義はヱホバのまへにゆきヱホバのあゆみたまふ跡をわれに踏しめん