< ਜ਼ਬੂਰ 86 >

1 ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
תפלה לדוד הטה-יהוה אזנך ענני-- כי-עני ואביון אני
2 ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
שמרה נפשי כי-חסיד אני הושע עבדך אתה אלהי-- הבוטח אליך
3 ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
חנני אדני כי אליך אקרא כל-היום
4 ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
שמח נפש עבדך כי אליך אדני נפשי אשא
5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
כי-אתה אדני טוב וסלח ורב-חסד לכל-קראיך
6 ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
האזינה יהוה תפלתי והקשיבה בקול תחנונותי
7 ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
ביום צרתי אקראך כי תענני
8 ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
אין-כמוך באלהים אדני ואין כמעשיך
9 ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
כל-גוים אשר עשית--יבואו וישתחוו לפניך אדני ויכבדו לשמך
10 ੧੦ ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
כי-גדול אתה ועשה נפלאות אתה אלהים לבדך
11 ੧੧ ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
הורני יהוה דרכך-- אהלך באמתך יחד לבבי ליראה שמך
12 ੧੨ ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
אודך אדני אלהי--בכל-לבבי ואכבדה שמך לעולם
13 ੧੩ ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ। (Sheol h7585)
כי-חסדך גדול עלי והצלת נפשי משאול תחתיה (Sheol h7585)
14 ੧੪ ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
אלהים זדים קמו-עלי ועדת עריצים בקשו נפשי ולא שמוך לנגדם
15 ੧੫ ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
ואתה אדני אל-רחום וחנון ארך אפים ורב-חסד ואמת
16 ੧੬ ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!
פנה אלי וחנני תנה-עזך לעבדך והושיעה לבן-אמתך
17 ੧੭ ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।
עשה-עמי אות לטובה ויראו שנאי ויבשו-- כי-אתה יהוה עזרתני ונחמתני

< ਜ਼ਬੂਰ 86 >