< ਜ਼ਬੂਰ 86 >
1 ੧ ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
Приклони, Господи, ухо Твое, и услыши мя: яко нищь и убог есмь аз.
2 ੨ ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
Сохрани душу мою, яко преподобен есмь: спаси раба Твоего, Боже мой, уповающаго на Тя.
3 ੩ ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
Помилуй мя, Господи, яко к Тебе воззову весь день.
4 ੪ ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
Возвесели душу раба Твоего: яко к Тебе взях душу мою.
5 ੫ ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
Яко Ты, Господи, благ и кроток и многомилостив всем призывающым Тя.
6 ੬ ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
Внуши, Господи, молитву мою и вонми гласу моления моего.
7 ੭ ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
В день скорби моея воззвах к Тебе, яко услышал мя еси.
8 ੮ ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
Несть подобен Тебе в бозех, Господи, и несть по делом Твоим.
9 ੯ ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
Вси языцы, елики сотворил еси, приидут и поклонятся пред Тобою, Господи, и прославят имя Твое:
10 ੧੦ ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
яко велий еси Ты и творяй чудеса, Ты еси Бог един.
11 ੧੧ ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
Настави мя, Господи, на путь Твой, и пойду во истине Твоей: да возвеселится сердце мое боятися имене Твоего.
12 ੧੨ ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
Исповемся Тебе, Господи Боже мой, всем сердцем моим и прославлю имя Твое в век:
13 ੧੩ ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ। (Sheol )
яко милость Твоя велия на мне, и избавил еси душу мою от ада преисподнейшаго. (Sheol )
14 ੧੪ ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
Боже, законопреступницы восташа на мя, и сонм державных взыскаша душу мою, и не предложиша Тебе пред собою.
15 ੧੫ ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
И Ты, Господи Боже мой, щедрый и милостивый, долготерпеливый и многомилостивый и истинный,
16 ੧੬ ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!
призри на мя и помилуй мя: даждь державу Твою отроку Твоему и спаси сына рабы Твоея.
17 ੧੭ ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।
Сотвори со мною знамение во благо: и да видят ненавидящии мя, и постыдятся, яко Ты, Господи, помогл ми и утешил мя еси.