< ਜ਼ਬੂਰ 87 >
1 ੧ ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।
Han har grundlagt en Stad paa de hellige Bjerge.
2 ੨ ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।
Herren elsker Zions Porte fremfor alle Jakobs Boliger.
3 ੩ ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।
Der er herlige Ting sagt i dig, du Guds Stad! (Sela)
4 ੪ ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।
Jeg vil nævne Rahab og Babel iblandt dem, som kende mig; se, Filisteren og Tyrieren samt Morianen: „Denne, han er født der.‟
5 ੫ ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
Men til Zion skal der siges: Denne og hin er født i den, den Højeste selv skal befæste den.
6 ੬ ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ।
Herren skal tælle, naar han opskriver Folkene, og sige: „Denne er født der.‟ (Sela)
7 ੭ ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।
Og de, som synge, tillige med dem, som danse, skulle sige: Alle mine Kilder ere i dig.