< ਜ਼ਬੂਰ 89 >

1 ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।
משכיל לאיתן האזרחי ב חסדי יהוה עולם אשירה לדר ודר אודיע אמונתך בפי
2 ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।
כי-אמרתי--עולם חסד יבנה שמים תכן אמונתך בהם
3 ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
כרתי ברית לבחירי נשבעתי לדוד עבדי
4 ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।
עד-עולם אכין זרעך ובניתי לדר-ודור כסאך סלה
5 ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!
ויודו שמים פלאך יהוה אף-אמונתך בקהל קדשים
6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
כי מי בשחק יערך ליהוה ידמה ליהוה בבני אלים
7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
אל נערץ בסוד-קדשים רבה ונורא על-כל-סביביו
8 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
יהוה אלהי צבאות--מי-כמוך חסין יה ואמונתך סביבותיך
9 ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
אתה מושל בגאות הים בשוא גליו אתה תשבחם
10 ੧੦ ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
אתה דכאת כחלל רהב בזרוע עזך פזרת אויביך
11 ੧੧ ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
לך שמים אף-לך ארץ תבל ומלאה אתה יסדתם
12 ੧੨ ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।
צפון וימין אתה בראתם תבור וחרמון בשמך ירננו
13 ੧੩ ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!
לך זרוע עם-גבורה תעז ידך תרום ימינך
14 ੧੪ ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।
צדק ומשפט מכון כסאך חסד ואמת יקדמו פניך
15 ੧੫ ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!
אשרי העם ידעי תרועה יהוה באור-פניך יהלכון
16 ੧੬ ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।
בשמך יגילון כל-היום ובצדקתך ירומו
17 ੧੭ ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।
כי-תפארת עזמו אתה וברצונך תרים (תרום) קרנינו
18 ੧੮ ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।
כי ליהוה מגננו ולקדוש ישראל מלכנו
19 ੧੯ ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।
אז דברת בחזון לחסידיך-- ותאמר שויתי עזר על-גבור הרימותי בחור מעם
20 ੨੦ ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,
מצאתי דוד עבדי בשמן קדשי משחתיו
21 ੨੧ ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।
אשר ידי תכון עמו אף-זרועי תאמצנו
22 ੨੨ ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।
לא-ישיא אויב בו ובן-עולה לא יעננו
23 ੨੩ ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।
וכתותי מפניו צריו ומשנאיו אגוף
24 ੨੪ ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,
ואמונתי וחסדי עמו ובשמי תרום קרנו
25 ੨੫ ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।
ושמתי בים ידו ובנהרות ימינו
26 ੨੬ ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!
הוא יקראני אבי אתה אלי וצור ישועתי
27 ੨੭ ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।
אף-אני בכור אתנהו עליון למלכי-ארץ
28 ੨੮ ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
לעולם אשמור- (אשמר-) לו חסדי ובריתי נאמנת לו
29 ੨੯ ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।
ושמתי לעד זרעו וכסאו כימי שמים
30 ੩੦ ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,
אם-יעזבו בניו תורתי ובמשפטי לא ילכון
31 ੩੧ ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,
אם-חקתי יחללו ומצותי לא ישמרו
32 ੩੨ ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।
ופקדתי בשבט פשעם ובנגעים עונם
33 ੩੩ ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।
וחסדי לא-אפיר מעמו ולא-אשקר באמונתי
34 ੩੪ ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।
לא-אחלל בריתי ומוצא שפתי לא אשנה
35 ੩੫ ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।
אחת נשבעתי בקדשי אם-לדוד אכזב
36 ੩੬ ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।
זרעו לעולם יהיה וכסאו כשמש נגדי
37 ੩੭ ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।
כירח יכון עולם ועד בשחק נאמן סלה
38 ੩੮ ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,
ואתה זנחת ותמאס התעברת עם-משיחך
39 ੩੯ ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
נארתה ברית עבדך חללת לארץ נזרו
40 ੪੦ ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!
פרצת כל-גדרתיו שמת מבצריו מחתה
41 ੪੧ ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।
שסהו כל-עברי דרך היה חרפה לשכניו
42 ੪੨ ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!
הרימות ימין צריו השמחת כל-אויביו
43 ੪੩ ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।
אף-תשיב צור חרבו ולא הקימתו במלחמה
44 ੪੪ ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।
השבת מטהרו וכסאו לארץ מגרתה
45 ੪੫ ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।
הקצרת ימי עלומיו העטית עליו בושה סלה
46 ੪੬ ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?
עד-מה יהוה תסתר לנצח תבער כמו-אש חמתך
47 ੪੭ ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!
זכר-אני מה-חלד על-מה-שוא בראת כל-בני-אדם
48 ੪੮ ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ। (Sheol h7585)
מי גבר יחיה ולא יראה-מות ימלט נפשו מיד-שאול סלה (Sheol h7585)
49 ੪੯ ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?
איה חסדיך הראשנים אדני נשבעת לדוד באמונתך
50 ੫੦ ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
זכר אדני חרפת עבדיך שאתי בחיקי כל-רבים עמים
51 ੫੧ ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।
אשר חרפו אויביך יהוה אשר חרפו עקבות משיחך
52 ੫੨ ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!
ברוך יהוה לעולם אמן ואמן

< ਜ਼ਬੂਰ 89 >